ਤਾਲਿਬਾਨ ਨੇ ਇੱਕ ਨਵਾਂ ਫਰਮਾਨ ਜਾਰੀ ਕਰਦੇ ਹੋਏ ਵਿਦਿਆਰਥਣਾਂ ਦੇ ਅੱਗੇ ਪੜ੍ਹਾਈ ਲਈ ਵਿਦੇਸ਼ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਤਾਲਿਬਾਨ ਨੇ ਕਾਬੁਲ ਦੀਆਂ ਵਿਦਿਆਰਥਣਾਂ ਨੂੰ ਕਜ਼ਾਕਿਸਤਾਨ ਅਤੇ ਕਤਰ ਵਰਗੇ ਦੇਸ਼ਾਂ ਵਿੱਚ ਉੱਚ ਸਿੱਖਿਆ ਲਈ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ। ਸਿਰਫ਼ ਵਿਦਿਆਰਥੀਆਂ ਨੂੰ ਹੀ ਕਾਬੁਲ ਛੱਡਣ ਦੀ ਇਜਾਜ਼ਤ ਦਿੱਤੀ ਗਈ ਹੈ।
ਤਾਲਿਬਾਨ ਨੇ ਅਗਸਤ 2021 ਵਿਚ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕਰਨਾ ਸ਼ੁਰੂ ਕੀਤਾ ਸੀ। ਤਾਲਿਬਾਨ ਸਰਕਾਰ ਨੇ ਕੁੜੀਆਂ ਦੇ ਹਾਈ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ। ਔਰਤਾਂ ਦੇ ਵਿਰੋਧ ਤੋਂ ਬਾਅਦ ਸਕੂਲ ਛੇਵੀਂ ਜਮਾਤ ਤੱਕ ਖੋਲ੍ਹੇ ਗਏ। ਹਾਲ ਹੀ ਵਿੱਚ ਅਫਗਾਨਿਸਤਾਨ ਦੇ ਗ੍ਰਹਿ ਮੰਤਰੀ ਅਤੇ ਤਾਲਿਬਾਨ ਦੇ ਸਹਿ ਉਪ ਨੇਤਾ ਸਿਰਾਜੁਦੀਨ ਹੱਕਾਨੀ ਨੇ ਇੱਕ ਹਾਈ ਸਕੂਲ ਖੋਲ੍ਹਣ ਦਾ ਵਾਅਦਾ ਕੀਤਾ ਸੀ। ਪਰ ਹੁਣ ਉਚੇਰੀ ਸਿੱਖਿਆ ਵਿਰੁੱਧ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ।
ਅਫਗਾਨਿਸਤਾਨ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਤਾਲਿਬਾਨ ਨੇ ਕਿਹਾ ਸੀ ਕਿ ਉਹ ਔਰਤਾਂ ਨੂੰ ਵੱਧ ਤੋਂ ਵੱਧ ਆਜ਼ਾਦੀ ਦੇਣਗੇ। ਪਰ ਅਫਗਾਨਿਸਤਾਨ ਵਿੱਚ ਪਿਛਲੇ ਇੱਕ ਸਾਲ ਵਿੱਚ ਰਹਿ ਰਹੀਆਂ ਔਰਤਾਂ ਦੀ ਹਾਲਤ ਦੁਨੀਆਂ ਤੋਂ ਲੁਕੀ ਨਹੀਂ ਹੈ। ਇੱਥੇ ਔਰਤਾਂ ‘ਤੇ ਜ਼ੁਲਮ ਹੋ ਰਹੇ ਹਨ। ਪਰਿਵਾਰ ਦੀਆਂ ਕੁੜੀਆਂ ਨੂੰ ਮੁੰਡਿਆਂ ਨਾਲੋਂ ਘੱਟ ਖਾਣਾ ਮਿਲ ਰਿਹਾ ਹੈ।
ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਕਿਹਾ ਸੀ ਅਸੀਂ 1996 ਦੇ ਸ਼ਾਸਨ ਵਾਂਗ ਇਸ ਵਾਰ ਔਰਤਾਂ ਦੇ ਅਧਿਕਾਰਾਂ ਨਾਲ ਨਹੀਂ ਖੇਡਾਂਗੇ। ਉਹ ਇਸਲਾਮ ਦੇ ਦਾਇਰੇ ਵਿੱਚ ਰਹਿ ਕੇ ਔਰਤਾਂ ਦੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ। ਪਰ ਹਰ ਰੋਜ਼ ਤਾਲਿਬਾਨ ਔਰਤਾਂ ਦੇ ਅਧਿਕਾਰਾਂ ਨੂੰ ਸੀਮਤ ਕਰ ਰਿਹਾ ਹੈ। ਚਾਹੇ ਸਕੂਲ ਬੰਦ ਕਰਨ ਦੀ ਗੱਲ ਹੋਵੇ, ਸਰਕਾਰੀ ਦਫ਼ਤਰਾਂ ਦੇ ਦਰਵਾਜ਼ੇ ਔਰਤਾਂ ਲਈ ਬੰਦ ਕਰਨ ਦੀ ਹੋਵੇ। ਤਾਲਿਬਾਨ ਆਪਣੇ ਪੁਰਾਣੇ ਰੂਪ ਵਿੱਚ ਵਾਪਸ ਆ ਰਿਹਾ ਹੈ।
ਇਹ ਵੀ ਪੜ੍ਹੋ : ਸੋਨਾਲੀ ਦੀ ਮੌਤ ਤੋਂ ਪਹਿਲਾਂ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ, ਕਰੀਬੀ ਨੇ ਵੀ ਖੋਲ੍ਹੇ ਕਈ ਰਾਜ਼
ਪਹਿਲਾਂ ਵੀ ਤਾਲਿਬਾਨ ਔਰਤਾਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾ ਚੁੱਕਾ ਹੈ, ਜਿਨ੍ਹਾਂ ਵਿੱਚ ਇਕੱਲੇ ਹਵਾਈ ਸਫਰ ਕਰਨ ‘ਤੇ ਰੋਕ, ਔਰਤਾਂ ਮਰਦਾਂ ਦੇ ਇਕੱਠੇ ਅਮਿਊਜ਼ਮੈਂਟ ਪਾਰਕ ਜਾਣ ‘ਤੇ ਰੋਕ ਤੇ ਫਿਰ ਬੁਰਕਾ ਪਹਿਨਣ ਵਰਗੇ ਫਰਮਾਨ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ
“