ਪਿਛਲੇ ਹਫ਼ਤੇ ਕਾਬੁਲ ਵਿੱਚ ਭਾਰਤੀ ਅਧਿਕਾਰੀਆਂ ਅਤੇ ਤਾਲਿਬਾਨ ਦੀ ਮੀਟਿੰਗ ਹੋਈ ਸੀ। ਰਿਪੋਰਟਾਂ ਮੁਤਾਬਕ ਤਾਲਿਬਾਨ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਦੇ ਖਿਲਾਫ ਸਾਜ਼ਿਸ਼ ਰਚਣ ਵਾਲੇ ਅੱਤਵਾਦੀ ਸੰਗਠਨਾਂ ‘ਤੇ ਲਗਾਮ ਕੱਸੀ ਜਾਏਗੀ। ਬੈਠਕ ‘ਚ ਤਾਲਿਬਾਨ ਵੱਲੋਂ ਕਿਹਾ ਗਿਆ ਕਿ ਸਹੀ ਸੂਚਨਾ ‘ਤੇ ਅੱਤਵਾਦੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ‘ਤੇ ਨਜ਼ਰ ਰੱਖੀ ਜਾਵੇਗੀ। ਤਾਲਿਬਾਨ ਆਪਣੀ ਜ਼ਮੀਨ ਦੀ ਵਰਤੋਂ ਕਿਸੇ ਤੀਜੇ ਦੇਸ਼ ਖਿਲਾਫ਼ ਨਹੀਂ ਹੋਣ ਦੇਵੇਗਾ।
ਇਹ ਬੈਠਕ ਤਾਲਿਬਾਨ ਸਰਕਾਰ ਦੀ ਬੇਨਤੀ ‘ਤੇ ਹੋਈ ਸੀ। ਭਾਰਤ ਤੋਂ ਅਫਗਾਨਿਸਤਾਨ-ਪਾਕਿਸਤਾਨ ਦੇ ਮਾਹਿਰ ਅਤੇ ਵਿਦੇਸ਼ ਵਿਭਾਗ ਦੇ ਅਧਿਕਾਰੀ ਜੇਪੀ ਸਿੰਘ ਨੇ ਮੀਟਿੰਗ ਵਿੱਚ ਹਿੱਸਾ ਲਿਆ। ਅਫਗਾਨਿਸਤਾਨ ਵਾਲੇ ਪਾਸੇ ਰੱਖਿਆ ਮੰਤਰੀ ਮੁੱਲਾ ਯਾਕੂਬ, ਗ੍ਰਹਿ ਮੰਤਰੀ ਸਿਰਾਜੂਦੀਨ ਹੱਕਾਨੀ ਅਤੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਨੇ ਸ਼ਿਰਕਤ ਕੀਤੀ।
ਤਾਲਿਬਾਨੀ ਲੀਡਰਾਂ ਨੇ ਅਲ-ਕਾਇਦਾ, ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਸੰਗਠਨਾਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਹੈ। ਭਾਰਤ ਦਾ ਮੰਨਣਾ ਹੈ ਕਿ ਤਾਲਿਬਾਨ ਸ਼ਾਸਨ ਹੁਣ ਪਹਿਲਾਂ ਨਾਲੋਂ ਬਹੁਤ ਵੱਖਰਾ ਕੰਮ ਕਰ ਰਿਹਾ ਹੈ। ਹਾਲਾਂਕਿ, ਅਜੇ ਵੀ ਬਹੁਤ ਸਾਵਧਾਨ ਹੈ।
ਮੋਦੀ ਸਰਕਾਰ ਨੇ ਅਫਗਾਨਿਸਤਾਨ ਨੂੰ ਆਰਥਿਕ ਮਦਦ ਦਿੱਤੀ ਹੈ ਅਤੇ ਵਿਕਾਸ ਕਾਰਜ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਤਾਲਿਬਾਨ ਨਾਲ ਸਿੱਧੀ ਗੱਲਬਾਤ ਭਾਰਤ ਨੂੰ ਸੈਂਟਰਲ ਏਸ਼ੀਆਈ ਦੇਸ਼ਾਂ ਦੇ ਸਹਾਰੇ ਨਹੀਂ ਛੱਡਦੀ। ਅਜਿਹੇ ‘ਚ ਭਾਰਤ ਇੱਥੇ ਆਪਣੇ ਹਿੱਤਾਂ ‘ਤੇ ਧਿਆਨ ਦੇ ਸਕਦਾ ਹੈ। ਇਸ ਤੋਂ ਇਲਾਵਾ ਇਹ ਪਾਕਿਸਤਾਨ ਅਤੇ ਤੁਰਕੀ ਵਰਗੇ ਦੇਸ਼ਾਂ ‘ਤੇ ਵੀ ਨਜ਼ਰ ਰੱਖ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: