Tanmanjit Singh Dhesi : NIA ਵੱਲੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਲੋਕਾਂ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ ਜਿਸ ਦਾ ਇੰਗਲੈਂਡ ਤੋਂ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵਿਰੋਧ ਕੀਤਾ। ਉਨ੍ਹਾਂ ਇਹ ਮੁੱਦਾ ਬ੍ਰਿਟੇਨ ਦੀ ਸੰਸਦ ਵਿੱਚ ਉਠਾਇਆ। ਢੇਸੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਵਿਦੇਸ਼ ਮੰਤਰੀ ਨੂੰ ਇੱਕ ਸਵਾਲ ਪੁੱਛਦਿਆਂ ਮੈਂ ਕਿਹਾ ਕਿ ਹਾਊਸ ਆਫ ਕਾਮਨਜ਼ ਦੇ 100 ਤੋਂ ਵੱਧ ਮੈਂਬਰਾਂ ਵੱਲੋਂ ਹਸਤਾਖਰ ਕੀਤੇ ਗਏ ਇੱਕ ਕਰਾਸ ਪਾਰਟੀ ਪੱਤਰ ਪਹਿਲਾਂ ਹੀ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਭੇਜੇ ਜਾ ਚੁੱਕੇ ਹਨ, ਜਿਸ ਵਿੱਚ ਭਾਰਤ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ (ਬੋਰਿਸ ਜੌਨਸਨ) ਦੇ ਕਿਸਾਨਾਂ ਪ੍ਰਤੀ ਚਿੰਤਾਵਾਂ ਦਾ ਪ੍ਰਤੀਕ੍ਰਿਆ ਨੂੰ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਹੈ।
ਢੇਸੀ ਨੇ ਕਿਹਾ ਕਿ ਇਹ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਅਧਿਕਾਰੀਆਂ (ਭਾਰਤ ਵਿਚ) ਵੱਲੋਂ ਪ੍ਰੇਸ਼ਾਨ ਕਰਨ ਅਤੇ ਡਰਾਉਣ ਦੀਆਂ ਖਬਰਾਂ ਮਿਲੀਆਂ ਹਨ, ਜਿਸ ਵਿਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਢੇਸੀ ਦੇ ਸਵਾਲ ਦੇ ਜਵਾਬ ਵਿਚ ਬ੍ਰਿਟੇਨ ਦੇ ਵਿਦੇਸ਼ ਰਾਜ ਮੰਤਰੀ ਡੋਮਿਨਿਕ ਰੌਬ ਨੇ ਕਿਹਾ ਕਿ ਉਹ ਸੰਸਦ ਮੈਂਬਰ ਦੀ ਚਿੰਤਾ ਨੂੰ ਸਮਝਦੇ ਹਨ ਅਤੇ ਪਿਛਲੇ ਸਾਲ ਦਸੰਬਰ ਵਿਚ ਜਦੋਂ ਉਹ ਭਾਰਤ ਆਏ ਸਨ ਤਾਂ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨਾਲ ਕਿਸਾਨੀ ਦੇ ਮੁੱਦੇ ‘ਤੇ ਗੱਲਬਾਤ ਕੀਤੀ ਸੀ। ਰੌਬ ਨੇ ਕਿਹਾ ਕਿ ਭਾਰਤ ਦੀ ਸਰਕਾਰ ਨੇ ਵੱਡੇ ਸੁਧਾਰਾਂ ਦੀ ਅਗਵਾਈ ਕੀਤੀ ਹੈ ਜੋ ਉਦਾਰੀਕਰਨ ਪ੍ਰਕਿਰਿਆ ਦੇ ਹਿੱਸੇ ਵਜੋਂ ਸਬਸਿਡੀਆਂ ਨੂੰ ਘੱਟ ਕਰਨ ਵਾਲੇ ਮੁੱਖ ਸੁਧਾਰਾਂ ਦੀ ਅਗਵਾਈ ਕਰਦੇ ਹਨ, ਪਰ ਵਿਰੋਧ ਦੀ ਆਜ਼ਾਦੀ ਤੇ ਸੰਵੇਦਨਸ਼ੀਲਤਾ ਬਾਰੇ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ ਕਰਨਾ ਚਾਹੀਦਾ ਹੈ।