ਚੰਡੀਗੜ੍ਹ : ਪੰਜਾਬ ਜੇਲ੍ਹ ਵਿਭਾਗ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜੇਲ੍ਹ ਅਧਿਕਾਰੀਆਂ ਨੇ ਸੂਬੇ ਦੀਆਂ ਜੇਲ੍ਹਾਂ ਵਿੱਚੋਂ 351 ਮੋਬਾਈਲ ਅਤੇ 207 ਸਿਮ ਕਾਰਡ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸੂਬੇ ਦੇ ਜੇਲ੍ਹ ਵਿਭਾਗ ਵੱਲੋਂ ਜੇਲ੍ਹਾਂ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ ਮਹੀਨੇ ਵਿੱਚ ਇਹ ਮੁਹਿੰਮ ਚਲਾਈ ਗਈ ਸੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ ਹੈ। ਭ੍ਰਿਸ਼ਟਾਚਾਰ ਨੂੰ ਜ਼ੀਰੋ ਟੋਲਰੈਂਸ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।