ਪੰਜਾਬ ਦੇ CIA ਸਟਾਫ਼ ਫ਼ਰੀਦਕੋਟ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
CIA ਸਟਾਫ਼ ਦੇ ASI ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਬਕਾਇਦਾ ਗਸ਼ਤ ‘ਤੇ ਸਨ, ਉਹ ਅਜੇ ਫਲਾਈਓਵਰ ‘ਤੇ ਪਹੁੰਚੇ ਹੀ ਸਨ ਕਿ ਉਨ੍ਹਾਂ ਨੇ ਫਲਾਈਓਵਰ ‘ਤੇ ਇਕ ਵਿਅਕਤੀ ਨੂੰ ਖੜ੍ਹਾ ਦੇਖਿਆ, ਜੋ ਪੁਲਿਸ ਟੀਮ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਅਤੇ ਉਹ ਉੱਥੇ ਲੱਗੀਆਂ ਪੌੜੀਆਂ ‘ਤੋਂ ਸੜਕ ‘ਤੇ ਉਤਰਨ ਦੀ ਕੋਸ਼ਿਸ਼ ਕਰਨ ਲੱਗਾ, ਜਦੋਂ ਉਸ ਦੀ ਹਾਲਤ ਸ਼ੱਕੀ ਦਿਖਾਈ ਦਿੱਤੀ ਤਾਂ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਮਸ਼ਹੂਰ ਕਲਾਸੀਕਲ ਗਾਇਕਾ ਪ੍ਰਭਾ ਅਤਰੇ ਦਾ ਹੋਇਆ ਦਿਹਾਂਤ, 92 ਸਾਲਾ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ
ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮ ਨੇ ਆਪਣਾ ਨਾਂ ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਭਦਿੰਆਂ ਵਾਲਾ ਚੌਕ, ਜ਼ਿਲ੍ਹਾ ਤਰਨਤਾਰਨ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ –