ਚੰਡੀਗੜ੍ਹ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇੱਕ ਵੱਡੀ ਪਹਿਲਕਦਮੀ ਵਿੱਚ ਟਾਟਾ ਟੈਕਨਾਲੋਜੀਸ ਨੇ ਪੰਜਾਬ ਵਿੱਚ ਆਪਣੀ ਇਲੈਕਟ੍ਰਿਕ ਵ੍ਹੀਕਲ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ।
ਟਾਟਾ ਟੈਕਨਾਲੋਜੀਜ਼ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਟਾਟਾ ਟੈਕਨਾਲੋਜੀਜ਼ ਦੇ ਗਲੋਬਲ ਸੀਈਓ ਵਾਰੇਨ ਹੈਰਿਸ ਪ੍ਰਧਾਨ ਗਲੋਬਲ ਐਚਆਰ, ਅਤੇ ਆਈ.ਟੀ. ਪਵਨ ਭਗੇਰੀਆ ਵਾਲੇ ਇੱਕ ਵਫ਼ਦ ਨੇ ਰਾਜ ਵਿੱਚ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਵਫ਼ਦ ਨੇ ਕਿਹਾ ਕਿ ਇਹ ਪੰਜਾਬ ਵਿੱਚ ਸਵੱਛ ਗਤੀਸ਼ੀਲਤਾ ਅਤੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਈਵੀ ਖੇਤਰ ਵਿੱਚ ਐੱਮ.ਐੱਸ.ਐੱਮ.ਈ. ਦੇ ਵਿਕਾਸ ‘ਤੇ ਜ਼ੋਰ ਦੇਵੇਗਾ। ਦੌਰੇ ‘ਤੇ ਆਏ ਵਫ਼ਦ ਨੇ ਰਾਏ ਦਿੱਤੀ ਕਿ ਕੰਪਨੀ ਰਾਜ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਵੀ ਯਕੀਨੀ ਬਣਾਏਗੀ।
ਇਸ ਪਹਿਲਕਦਮੀ ਦਾ ਸੁਆਗਤ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਲਈ ਟਾਟਾ ਟੈਕਨਾਲੋਜੀਜ਼ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸੀ.ਐੱਮ. ਮਾਨ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਅਜਿਹੇ ਪ੍ਰਾਜੈਕਟਾਂ ਰਾਹੀਂ ਇਥੇ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਕੇ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀ ਨੌਜਵਾਨਾਂ ਦੇ ਰੁਝਾਨ ਨੂੰ ਵਾਪਸ ਲਿਆਵੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸ਼ਹੀਦ ਭਗਤ ਸਿੰਘ ਨਗਰ ਸਥਿਤ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ (LTSU) IBM, ਇੱਕ ਐਂਕਰ ਪਾਰਟਨਰ ਅਤੇ ਟਾਟਾ ਟੈਕਨਾਲੋਜੀਜ਼ ਅਤੇ Ansys ਕਾਰਪੋਰੇਸ਼ਨ ਨਾਲ ਇਨੋਵੇਸ਼ਨ ਸੈਂਟਰ ਫਾਰ ਐਜੂਕੇਸ਼ਨ ਰਾਹੀਂ ਉੱਚ ਪੱਧਰੀ ਤਕਨਾਲੋਜੀ ਲੈਬਾਂ ਦੀ ਸਥਾਪਨਾ ਲਈ 602 ਕਰੋੜ ਰੁਪਏ ਦੇ ਨਿਵੇਸ਼ ਨਾਲ ਸਹਿਯੋਗ ਕਰੇਗੀ। ਇਸ ਨਾਲ ਸੂਬੇ ਵਿੱਚ ਉਦਯੋਗਿਕ ਘਰਾਣਿਆਂ ਲਈ ਲੋੜੀਂਦੇ ਹੁਨਰਮੰਦ ਮਜ਼ਦੂਰਾਂ ਦਾ ਇੱਕ ਪੂਲ ਪੈਦਾ ਕਰਨ ਵਿੱਚ ਮਦਦ ਮਿਲੇਗੀ।