ਰਾਜਸਥਾਨ ਦੇ ਜਲੌਰ ਜ਼ਿਲੇ ‘ਚ ਅਧਿਆਪਕ ਨੇ ਇੱਕ ਦਲਿਤ ਵਿਦਿਆਰਥੀ ਨੂੰ ਸਿਰਫ ਕਰਕੇ ਕੁੱਟ-ਕੁੱਟ ਮਾਰ ਛੱਡਿਆ ਕਿਉਂਕਿ ਉਸ ਨੇ ਟੀਚਰ ਦੇ ਘੜੇ ਵਿੱਚੋਂ ਪਾਣੀ ਪੀਸਾ ਸੀ। ਘਟਨਾ ਜ਼ਿਲ੍ਹੇ ਦੇ ਸੈਲਾ ਥਾਣਾ ਖੇਤਰ ਦੇ ਪਿੰਡ ਸੁਰਾਣਾ ਦੇ ਇੱਕ ਨਿੱਜੀ ਸਕੂਲ ਦੀ ਹੈ, ਜਿੱਥੇ ਅਧਿਆਪਕ ਵੱਲੋਂ ਦਲਿਤ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਮਗਰੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕੁੱਟਮਾਰ ਕਾਰਨ ਵਿਦਿਆਰਥੀ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਅਜਿਹੇ ‘ਚ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਪਹਿਲਾਂ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ, ਫਿਰ ਉਸ ਨੂੰ ਅਹਿਮਦਾਬਾਦ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਵਿਦਿਆਰਥੀ ਦੀ ਪਛਾਣ ਸੁਰਾਣਾ ਪਿੰਡ ਦੇ ਸਰਸਵਤੀ ਵਿਦਿਆ ਮੰਦਰ ਵਿੱਚ ਤੀਜੀ ਕਲਾਸ ਦਾ ਵਿਦਿਆਰਥੀ ਇੰਦਰ ਕੁਮਾਰ ਵਜੋਂ ਹੋਈ ਹੈ। ਇਸ ਪੂਰੇ ਮਾਮਲੇ ‘ਚ ਮ੍ਰਿਤਕ ਵਿਦਿਆਰਥੀ ਦੇ ਚਾਚਾ ਕਿਸ਼ੋਰ ਕੁਮਾਰ ਨੇ ਥਾਣਾ ਸਿਆਲਾ ‘ਚ ਸਕੂਲ ਦੇ ਸੰਚਾਲਕ ਛੈਲ ਸਿੰਘ ਖਿਲਾਫ ਕੁੱਟਮਾਰ ਕਰਨ, ਜਾਤੀਸੂਚਕ ਸ਼ਬਦ ਵਰਤਣ, ਜ਼ਲੀਲ ਕਰਨ ਅਤੇ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਵਾਇਆ ਹੈ।
ਇਹ ਵੀ ਪੜ੍ਹੋ : CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’
ਰਿਪੋਰਟ ‘ਚ ਕਿਹਾ ਗਿਆ ਹੈ ਕਿ 20 ਜੁਲਾਈ ਨੂੰ ਇੰਦਰ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਿਆ ਸੀ, ਜਿੱਥੇ ਉਸ ਨੇ ਪਿਆਸ ਲੱਗਣ ‘ਤੇ ਸਕੂਲ ‘ਚ ਰੱਖੇ ਪਾਣੀ ਦੇ ਘੜੇ ‘ਚੋਂ ਪਾਣੀ ਪੀਤਾ। ਪਰ ਉਹ ਘੜਾ ਅਧਿਆਪਕ ਛੈਲ ਸਿੰਘ ਲਈ ਵੱਖਰਾ ਰੱਖਿਆ ਗਿਆ ਸੀ। ਇਸ ਸਬੰਧੀ ਸੂਚਨਾ ਮਿਲਣ ‘ਤੇ ਅਧਿਆਪਕ ਨੇ ਬੱਚੇ ਨੂੰ ਜਾਤੀਸੂਚਕ ਸ਼ਬਦ ਬੋਲ ਕੇ ਜ਼ਲੀਲ ਕੀਤਾ ਅਤੇ ਬੱਚੇ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੇ ਸੱਜੇ ਕੰਨ ਅਤੇ ਅੱਖ ‘ਚ ਅੰਦਰੂਨੀ ਸੱਟਾਂ ਲੱਗੀਆਂ। ਵਿਦਿਆਰਥੀ ਨੇ ਘਟਨਾ ਬਾਰੇ ਆਪਣੇ ਪਿਤਾ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਸ ਦਾ ਲਗਾਤਾਰ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਸੀ ਪਰ 13 ਅਗਸਤ ਨੂੰ ਇਲਾਜ ਦੌਰਾਨ ਇੰਦਰ ਦੀ ਮੌਤ ਹੋ ਗਈ।
ਫਿਲਹਾਲ ਪੁਲਿਸ ਨੇ ਪੂਰੇ ਮਾਮਲੇ ‘ਚ ਐੱਸਸੀ-ਐੱਸਟੀ ਐਕਟ ਸਮੇਤ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪ੍ਰਾਈਵੇਟ ਸਕੂਲ ਦੇ ਸੰਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਇੱਥੇ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਧ ਗਿਆ ਹੈ, ਜਿਸ ਕਾਰਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿੱਚ ਇੰਟਰਨੈੱਟ ਸੇਵਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀ ਗਈ ਹੈ।
ਇਸ ਮਾਮਲੇ ਦੀ ਜਾਂਚ ਲਈ ਮੁੱਖ ਬਲਾਕ ਸਿੱਖਿਆ ਅਫ਼ਸਰ ਵੱਲੋਂ ਇੱਕ ਜਾਂਚ ਕਮੇਟੀ ਵੀ ਬਣਾਈ ਗਈ ਹੈ। ਕਮੇਟੀ ਵੱਲੋਂ ਜਾਰੀ ਨੋਟਿਸ ‘ਚ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਪੰਚਾਇਤ ਐਲੀਮੈਂਟਰੀ ਸਿੱਖਿਆ ਅਧਿਕਾਰੀ ਅਸ਼ੋਕ ਕੁਮਾਰ ਦਵੇ ਅਤੇ ਪ੍ਰਤਾਪ ਰਾਮ ਨੂੰ ਸੌਂਪੀ ਗਈ ਹੈ। ਸਿੱਖਿਆ ਵਿਭਾਗ ਤੋਂ ਤੱਥਾਂ ਦੀ ਰਿਪੋਰਟ ਵੀ ਮੰਗੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ… “
ਇੱਥੇ ਇਸ ਪੂਰੇ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ, ”ਜਲੋਰ ਦੇ ਸਯਾਲਾ ਥਾਣਾ ਖੇਤਰ ‘ਚ ਇਕ ਨਿੱਜੀ ਸਕੂਲ ‘ਚ ਅਧਿਆਪਕ ਵਲੋਂ ਕੁੱਟਮਾਰ ਕਾਰਨ ਇਕ ਵਿਦਿਆਰਥੀ ਦੀ ਮੌਤ ਦੁਖਦ ਹੈ। ਦੋਸ਼ੀ ਅਧਿਆਪਕ ਅਤੇ ਐਸ.ਸੀ./ਐਸ.ਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਲਦੀ ਜਾਂਚ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਕੇਸ ਅਫਸਰ ਸਕੀਮ ਅਧੀਨ ਕਾਰਵਾਈ ਕੀਤੀ ਗਈ ਹੈ।ਇਨਸਾਫ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ। ਮ੍ਰਿਤਕ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।