ਚੰਡੀਗੜ੍ਹ ਦੇ ਸੈਕਟਰ-4 ਵਿੱਚ ਇੱਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੀਵੀ ਟਾਵਰ ਉੱਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੂੰ ਭਾਜੜਾਂ ਪੈ ਗਈਆਂ। ਅਧਿਆਪਕ ਕੋਲ ਪੈਟਰੋਲ ਦੀ ਬੋਤਲ ਵੀ ਹੈ। ਇਹ ਟਾਵਰ ਐਮ.ਐਲ.ਏ ਹੋਸਟਲ ਦੇ ਨੇੜੇ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।

ਅਧਿਆਪਕ ਦਾ ਨਾਂ ਸੋਹਣ ਸਿੰਘ ਦੱਸਿਆ ਜਾ ਰਿਹਾ ਹੈ। ਅਧਿਆਪਕ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਖੁਦ ‘ਤੇ ਪੈਟਰੋਲ ਛਿੜਕ ਕੇ ਆਪਣੇ ਆਪ ਨੂੰ ਅੱਗ ਲਾ ਲਵੇਗਾ। ਉਹ ਖੁਦ ‘ਤੇ ਪੈਟਰੋਲ ਵੀ ਛਿੜਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਅਧਿਆਪਕ ਨੂੰ ਸਮਝਾ ਕੇ ਹੇਠਾਂ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੌਕੇ ’ਤੇ ਅਧਿਆਪਕ ਦੇ ਸਾਥੀ ਵੀ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਅਧਿਆਪਕ ਲਗਾਤਾਰ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੇ ਹੁਣ ਇਹ ਤਰੀਕਾ ਅਪਣਾਇਆ ਹੈ।
ਇਹ ਵੀ ਪੜ੍ਹੋ : Covid ਦੇ ਨਵੇਂ ਰੂਪ ਦੀ ਦਹਿਸ਼ਤ, ਸਾਊਥ ਅਫਰੀਕਾ ਦੀਆਂ ਦੋ ਉਡਾਣਾਂ ‘ਚ 85 ਲੋਕ ਸੰਕ੍ਰਮਿਤ
ਦੂਜੇ ਪਾਸੇ ਤਪਾ ਸ਼ਹਿਰ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਤੋਂ ਪਹਿਲਾਂ ਦੁਪਹਿਰ ਬਾਅਦ ਸ਼ਹਿਰ ਵਿੱਚ ਹੰਗਾਮਾ ਮਚ ਗਿਆ। ਕੱਚੇ ਅਧਿਆਪਕਾਂ ਨੇ ਬਜ਼ਾਰ ਅਤੇ ਬੱਸ ਸਟੈਂਡ ਦੇ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਉਥੇ ਬਣੀ ਟੈਕਸੀ ਯੂਨੀਅਨ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇਕ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਚੜ੍ਹ ਗਿਆ।






















