ਅਧਿਆਪਕ ਨੂੰ ਗੁਰੂ ਮੰਨਿਆ ਜਾਂਦਾ ਹੈ, ਪਰ ਚੰਡੀਗੜ੍ਹ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਕਾਰਾ ਇੱਕ ਅਧਿਆਪਕ ਵੱਲੋਂ ਕੀਤਾ ਗਿਆ, ਜਿਥੇ ਸਰਕਾਰੀ ਸਕੂਲ ਦੇ ਟੀਚਰ ਨੇ 7ਵੀਂ ਜਮਾਤ ਦੀ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਪੁਲਸ ਨੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਹੈ।
ਸੂਤਰਾਂ ਮੁਤਾਬਕ ਤੁਰੰਤ ਕਾਰਵਾਈ ਨਾ ਕਰਨ ‘ਤੇ ਬੱਚੀ ਦੇ ਰਿਸ਼ਤੇਦਾਰਾਂ ਸਣੇ ਥਾਣੇ ‘ਚ ਹੰਗਾਮਾ ਕੀਤਾ। ਇਸ ਤੋਂ ਬਾਅਦ ਸਬੰਧਤ ਥਾਣੇ ਦੀ ਪੁਲਿਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਹਿਲਾ ਪੁਲਿਸ ਮੁਲਾਜ਼ਮਾਂ ਨੇ ਪੀੜਤ ਲੜਕੀ ਦੇ ਬਿਆਨ ਦਰਜ ਕਰ ਲਏ ਹਨ। ਪੀੜਤ ਲੜਕੀ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਮੁਲਜ਼ਮਾਂ ਦੀਆਂ ਕਰਤੂਤਾਂ ਬਾਰੇ ਵੀ ਦੱਸਿਆ ਸੀ। ਇਸ ਕਰਕੇ ਪੁਲਿਸ ਪ੍ਰਿੰਸੀਪਲ ਦੇ ਬਿਆਨ ਵੀ ਦਰਜ ਕਰੇਗੀ। ਪੁਲਿਸ ਅੱਜ ਮੁਲਜ਼ਮ ਅਧਿਆਪਕ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਮੋਹਾਲੀ : ਪਾਰਕ ‘ਚ ਖੇਡਣ ਗਏ ਬੱਚੇ 4 ਦਿਨਾਂ ਤੋਂ ਲਾਪਤਾ, ਫਿਕਰਾਂ ‘ਚ ਪਿਆ ਪਰਿਵਾਰ
ਸਾਲ 2021 ਵਿੱਚ ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਸੀ ਪਰ ਚਾਈਲਡ ਵੈਲਫੇਅਰ ਯੂਨਿਟ ਦੀ ਕੌਂਸਲਿੰਗ ਦੌਰਾਨ ਇਹ ਮਾਮਲਾ ਝੂਠਾ ਪਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: