ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਚੰਗੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ‘ਟੀਚਰ ਆਫ਼ ਦਾ ਵੀਕ’ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਉਹ ਪੂਰੇ ਪੰਜਾਬ ਨੂੰ ਚੰਗੇ ਕੰਮ ਕਰਨ ਵਾਲੇ ਅਧਿਆਪਕਾਂ ਬਾਰੇ ਦੱਸਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ”ਟੀਚਰ ਆਫ ਦਾ ਵੀਕ” ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ, ਮਹਿਲਾ ਸਮਗਲਰ ਦੀ 33.7 ਲੱਖ ਰੁ: ਦੀ ਜਾਇਦਾਦ ਕੀਤੀ ਜ਼ਬਤ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨਵੀਂ ਸ਼ੁਰੂਆਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਪ੍ਰੋਗਰਾਮ ਤਹਿਤ ਹਫ਼ਤੇ ਦੌਰਾਨ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਫੋਟੋਆਂ ਟੈਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: