ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 1 ਜਨਵਰੀ, 2023 ਤੋਂ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ 2022 ਨੂੰ ਅਧਿਆਪਕ ਦਿਵਸ ਮੌਕੇ ਕਾਲਜ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਸੱਤਵਾਂ ਤਨਖਾਹ ਸਕੇਲ ਦੇਣ ਦਾ ਐਲਾਨ ਕੀਤਾ ਸੀ।
ਹਾਲਾਂਕਿ ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਸਭ ਤੋਂ ਵੱਧ ਦੇਰੀ ਨਾਲ ਸੱਤਵਾਂ ਤਨਖਾਹ ਸਕੇਲ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਦੋ ਕਿਸ਼ਤਾਂ ਵਿੱਚ ਬਕਾਏ ਦੇਣ ਦਾ ਵਾਅਦਾ ਕੀਤਾ ਹੈ। ਸੱਤਵਾਂ ਤਨਖਾਹ ਸਕੇਲ ਲਾਗੂ ਹੋਣ ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਕਾਲਜਾਂ ਵਿੱਚ ਕੰਮ ਕਰਦੇ ਸੈਂਕੜੇ ਗੈਸਟ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਹੋਵੇਗਾ।
ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਅਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ।
ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਵੰਬਰ ਦਾ ਮਹੀਨਾ ਪੰਜਾਬੀ ਮਹੀਨੇ ਵਜੋਂ ਮਨਾਇਆ ਗਿਆ। ਅੰਮ੍ਰਿਤਸਰ ਵਿੱਚ ਇੱਕ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 21 ਫਰਵਰੀ 2023 ਤੱਕ ਸੂਬੇ ਭਰ ਦੇ ਸਾਰੇ ਬੋਰਡਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦਾ ਐਲਾਨ ਕੀਤਾ। 21 ਫਰਵਰੀ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਬਾਅਦ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਦਲਾਈ ਲਾਮਾ ਦੀ ਵਧੀ ਸੁਰੱਖਿਆ, ਚੀਨੀ ਮਹਿਲਾ ਕਰ ਰਹੀ ਸੀ ਜਾਸੂਸੀ, ਔਰਤ ਦਾ ਸਕੈਚ ਜਾਰੀ
ਪੰਜਾਬੀ ਮਹੀਨੇ ਦੀ ਸ਼ੁਰੂਆਤ ਵਿੱਚ ਭਾਸ਼ਾ ਭਵਨ ਵਿਖੇ ਵਧੀਆ ਪੁਸਤਕਾਂ ਲਈ ਚੁਣੇ ਗਏ ਲੇਖਕਾਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਪੂਰਾ ਮਹੀਨਾ ਮਹਾਨ ਸਾਹਿਤਕਾਰਾਂ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਵਾਰਿਸ ਸ਼ਾਹ, ਭਾਈ ਵੀਰ ਸਿੰਘ, ਬਲਵੰਤ ਗਾਰਗੀ, ਨਾਨਕ ਸਿੰਘ, ਸੰਤ ਰਾਮ ਉਦਾਸੀ, ਅਜਮੇਰ ਔਲਖ ਨੂੰ ਵੱਖ-ਵੱਖ ਸਮਾਗਮਾਂ ਰਾਹੀਂ ਯਾਦ ਕੀਤਾ ਗਿਆ। ਨਵੀਆਂ ਜ਼ਿਲ੍ਹਾ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਸੀ। ਇਸ ਸਾਲ ਕਹਾਣੀਕਾਰ ਸੁਖਜੀਤ ਨੂੰ ‘ਮੈਂ ਅਯਨ ਘੋਸ਼ ਨਹੀਂ’ ਅਤੇ ਭੁਪਿੰਦਰ ਕੌਰ ਪ੍ਰੀਤ ਨੂੰ ਆਦਿਵਾਸੀ ਕਵਿਤਾ ਪੁਸਤਕ… ਨਾਗਰੇ ਵਾਂਗ ਵਜਦੇ ਸ਼ਬਦ ਦੇ ਤਰਮੇ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਲਈ ਚੁਣਿਆ ਗਿਆ, ਜੋ ਪੰਜਾਬ ਲਈ ਮਾਣ ਵਾਲੀ ਗੱਲ ਰਹੀ।
ਵੀਡੀਓ ਲਈ ਕਲਿੱਕ ਕਰੋ -: