ਪੰਜਾਬ ਦੇ ਮੇਰਿਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਕਾਲੇ ਲਿਬਾਸ ਪਹਿਨ ਕੇ ਪਵਿੱਤਰ ਸ਼ਹਿਰ ਪਹੁੰਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਵਿੱਚ ਮਹਿਲਾ ਅਧਿਆਪਕਾਵਾਂ ਵੀ ਮੌਜੂਦ ਸਨ।
ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪਹੁੰਚੇ ਸਨ। ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਵੀ ਫੜੇ ਹੋਏ ਸਨ। ਅਧਿਆਪਕਾਂ ਦੀ ਭੀੜ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਬੈਰੀਕੇਡਸ ਤੋਂ ਇਲਾਵਾ, ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਭਾਲਣ ਲਈ ਆਪਣੇ ਹੱਥਾਂ ਵਿੱਚ ਡੰਡੇ ਫੜੇ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ‘ਚ ਘਰੋਂ ਸਕੂਲ ਗਏ ਦੋ ਹੋਰ ਬੱਚੇ ਹੋਏ ਲਾਪਤਾ, ਫਿਕਰਾਂ ‘ਚ ਪਏ ਮਾਪੇ
ਪਰ ਪੁਲਿਸ ਦੇ ਵਤੀਰੇ ਕਾਰਨ ਅਧਿਆਪਕਾਂ ਦਾ ਗੁੱਸਾ ਹੋਰ ਭੜਕ ਗਿਆ। ਅਧਿਆਪਕਾਂ ਨੇ ਕਿਹਾ ਕਿ ਜੇਕਰ ਸਿੱਧੂ ਪੰਜਾਬ ਕਾਂਗਰਸ ਦਾ ਅਹੁਦਾ ਸੰਭਾਲਦੇ ਹਨ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੀ ਮੰਨਣੀਆਂ ਪੈਣਗੀਆਂ। ਸਰਕਾਰ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਬਿਲਕੁਲ ਵੀ ਚਿੰਤਤ ਨਹੀਂ ਹੈ। ਹਰ ਕੋਈ ਉਨ੍ਹਾਂ ਨੂੰ ਝੂਠੇ ਭਰੋਸੇ ਦੇ ਕੇ ਇਸਤੇਮਾਲ ਕਰਦਾ ਹੈ। ਹੁਣ ਉਹ ਆਪਣੀਆਂ ਜਾਇਜ਼ ਮੰਗਾਂ ਤੋਂ ਹੱਟਣ ਵਾਲੇ ਨਹੀਂ ਹਨ ਅਤੇ ਉਨ੍ਹਾਂ ਦਾ ਰੋਸ-ਪ੍ਰਦਰਸ਼ਨ ਵੀ ਜਾਰੀ ਰਹੇਗਾ।