ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਹੁਣ ਦਿੱਗਜ ਭਾਰਤੀ ਕ੍ਰਿਕਟਰਾਂ ਦਾ ਸਮਰਥਨ ਮਿਲ ਗਿਆ ਹੈ। 1983 ਦੀ ਵਿਸ਼ਵ ਜੇਤੂ ਟੀਮ ਵੱਲੋਂ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ। ਕਪਿਲ ਦੇਵ ਦੀ ਅਗਵਾਈ ਵਾਲੀ ਟੀਮ ਦੇ ਅਹਿਮ ਮੈਂਬਰ ਮਦਨ ਲਾਲ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਆਵਾਜ਼ ਉਠਾਉਣ ਵਾਲੇ ਪਹਿਲਵਾਨਾਂ ਨਾਲ ਕੀਤੇ ਜਾ ਰਹੇ ਸਲੂਕ ‘ਤੇ ਚਿੰਤਾ ਜ਼ਾਹਰ ਕੀਤੀ ਹੈ।
ਇਸ ਦੇ ਨਾਲ ਹੀ ਮਦਨ ਲਾਲ ਨੇ ਪਹਿਲਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਤਮਗੇ ਗੰਗਾ ਵਿੱਚ ਨਾ ਵਹਾਉਣ। ਮਦਨ ਨੇ ਆਪਣੇ ਬਿਆਨ ‘ਚ ਕਿਹਾ, ”ਇਹ ਦਿਲ ਕੰਬਾਊ ਹੈ ਕਿ ਉਨ੍ਹਾਂ ਨੇ ਆਪਣੇ ਮੈਡਲਾਂ ਨੂੰ ਸੁੱਟਣ ਦਾ ਫੈਸਲਾ ਕੀਤਾ। ਅਸੀਂ ਉਨ੍ਹਾਂ ਦੇ ਮੈਡਲਾਂ ਨੂੰ ਸੁੱਟਣ ਦੇ ਹੱਕ ਵਿੱਚ ਨਹੀਂ ਹਾਂ ਕਿਉਂਕਿ ਤਮਗੇ ਹਾਸਲ ਕਰਨਾ ਸੌਖਾ ਨਹੀਂ ਹੈ ਅਤੇ ਅਸੀਂ ਸਰਕਾਰ ਨੂੰ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕਰਦੇ ਹਾਂ।
1983 ਵਿਸ਼ਵ ਕੱਪ ਜੇਤੂ ਟੀਮ ਨੇ ਇਕ ਬਿਆਨ ‘ਚ ਕਿਹਾ ਕਿ ”ਚੈਂਪੀਅਨ ਪਹਿਲਵਾਨਾਂ ਨਾਲ ਬਦਸਲੂਕੀ ਦੀਆਂ ਤਸਵੀਰਾਂ ਦੇਖ ਕੇ ਅਸੀਂ ਬਹੂਤ ਦੁਖੀ ਹਾਂ। ਅਸੀਂ ਇਸ ਗੱਲੋਂ ਬਹੁਤ ਫਿਕਰਮੰਦ ਹਾਂ ਕਿ ਉਹ ਆਪਣੀ ਮਿਹਨਤ ਦੇ ਤਮਗੇ ਗੰਗਾ ਵਿੱਚ ਸੁੱਟਣ ਬਾਰੇ ਸੋਚ ਰਹੇ ਹਨ। ਇਨ੍ਹਾਂ ਮੈਡਲਾਂ ਪਿੱਛੇ ਸਾਲਾਂ ਦੀ ਮਿਹਨਤ, ਕੁਰਬਾਨੀ, ਲਗਨ ਅਤੇ ਸਖ਼ਤ ਮਿਹਨਤ ਹੈ। ਉਹ ਸਿਰਫ ਉਨ੍ਹਾਂ ਦਾ ਹੀ ਨਹੀਂ ਸਗੋਂ ਦੇਸ਼ ਦਾ ਮਾਣ ਵੀ ਹੈ। ਅਸੀਂ ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਮਾਮਲੇ ਵਿੱਚ ਕਾਹਲੀ ਵਿੱਚ ਫੈਸਲਾ ਨਾ ਲੈਣ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਹੱਲ ਕੀਤਾ ਜਾਵੇਗਾ। ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ।”
ਇਹ ਵੀ ਪੜ੍ਹੋ : ਦੇਸ਼ ਦੀ ਇੱਕ ਹੋਰ ਦਵਾਈ ਕੰਪਨੀ ‘ਤੇ ਦੋਸ਼, ਸ਼੍ਰੀਲੰਕਾ ‘ਚ ਖ਼ਰਾਬ ਆਈ ਡਰਾਪਸ ਕਰਕੇ 30 ਲੋਕਾਂ ਨੂੰ ਇਨਫੈਕਸ਼ਨ
ਦੱਸ ਦੇਈਏ ਕਿ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਲਈ 30 ਮਈ ਨੂੰ ਹਰਿਦੁਆਰ ਗਏ ਸਨ, ਪਰ ਉਨ੍ਹਾਂ ਨੇ ਮੈਡਲਾਂ ਨੂੰ ਗੰਗਾ ਵਿੱਚ ਨਹੀਂ ਵਹਾਇਆ। ਇਸ ਦੇ ਨਾਲ ਹੀ 28 ਮਈ ਨੂੰ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਕਾਨੂੰਨ ਵਿਵਸਥਾ ਵਿਗਾੜਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਬਿਨਾਂ ਇਜਾਜ਼ਤ ਨਵੀਂ ਸੰਸਦ ਵੱਲ ਮਾਰਚ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: