ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵੱਡਾ ਐਲਾਨ ਕੀਤਾ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਐਲਾਨ ਕੀਤਾ ਹੈ ਕਿ ਕਿਸਾਨ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਹਰੇਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਅਜਿਹੇ ਸਾਰੇ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਸ਼ਰਤ ਦੇ 25-25 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ। ਚੰਦਰਸ਼ੇਖਰ ਰਾਓ ਦੇ ਪੁੱਤਰ ਕੇਟੀਆਰ ਨੇ ਟਵੀਟ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਸਰਕਾਰ ਨੇ 750 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜਦਿਆਂ ਆਪਣੀ ਜਾਨ ਗਵਾਈ ਸੀ। ਤੇਲੰਗਾਨਾ ਸਰਕਾਰ ਦੇ ਇੱਕ ਮੰਤਰੀ ਕੇ.ਟੀ.ਆਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਬਿਨਾਂ ਕਿਸੇ ਸ਼ਰਤ ਦੇ ਸਾਰੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੀੜਤ ਕਿਸਾਨ ਪਰਿਵਾਰਾਂ ਲਈ ਕਈ ਤਰ੍ਹਾਂ ਦੀ ਮਦਦ ਦਾ ਐਲਾਨ ਕਰ ਚੁੱਕੀ ਹੈ। ਕੇਸੀਆਰ ਦੇ ਐਲਾਨ ਤੋਂ ਬਾਅਦ ਇਹ ਮੰਗ ਹੋਰ ਤੇਜ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕਿਸਾਨ ਆਗੂ ਵੀ ਅਜਿਹੇ ਪਰਿਵਾਰਾਂ ਦੀ ਮਦਦ ਦੀ ਮੰਗ ਕਰ ਰਹੇ ਹਨ। ਪੰਜਾਬ ਅਤੇ ਯੂਪੀ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਮੁੱਦਾ ਗਰਮਾ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਵਾਪਸ ਲੈਣ ਦੀ ਮੰਗ ਕਰ ਚੁੱਕਾ ਹੈ।
ਇਹ ਵੀ ਪੜ੍ਹੋ : ਗਹਿਲੋਤ ਵਜ਼ਾਰਤ ਦੇ ਸਾਰੇ ਵਜ਼ੀਰਾਂ ਨੇ ਦਿੱਤੇ ਅਸਤੀਫੇ, ਪਾਰਟੀ ਨੇ ਭਲਕੇ ਦਫਤਰ ਸੱਦੇ ਸਾਰੇ MLA