ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਜਨਤਕ ਸਹੂਲਤਾਂ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਬੱਸ ਅੱਡੇ ਵਿੱਚ ਇੱਕ ਆਰਜ਼ੀ ਹਸਪਤਾਲ ਬਣਾਇਆ ਗਿਆ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਸਥਾਈ ਹਸਪਤਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਕੇਂਦਰ ਵਿੱਚ ਸਥਿਤ ਹੈ। ਉਨ੍ਹਾਂ ਇੱਥੇ ਇੱਕ ਡਾਕਟਰ ਦੇ ਨਾਲ-ਨਾਲ ਦੋ ਹਾਊਸ ਸਰਜਨ ਅਤੇ ਫਾਰਮੇਸੀ ਅਫ਼ਸਰ ਅਤੇ ਹੋਰ ਕਰਮਚਾਰੀਆਂ ਬਾਰੇ ਜਾਣਕਾਰੀ ਦਿੱਤੀ, ਜੋ 24 ਘੰਟੇ ਸੇਵਾ ਮੁਹੱਈਆ ਕਰਵਾਉਣਗੇ।
ਹਸਪਤਾਲ ਵਿੱਚ ਓਪੀਡੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਹੜ੍ਹ ਪ੍ਰਭਾਵਿਤ ਖੇਤਰ ਤੋਂ ਕੋਈ ਨਵਾਂ ਮਰੀਜ਼ ਆਉਂਦਾ ਹੈ ਅਤੇ ਉਸ ਨੂੰ ਡੀਹਾਈਡਰੇਸ਼ਨ ਹੁੰਦਾ ਹੈ ਤਾਂ ਉਸ ਦੇ ਇਲਾਜ ਲਈ ਸਾਰੇ ਲੋੜੀਂਦੇ ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਜਾਂਦਾ ਹੈ। ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੇ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾ ਮੁਹੱਈਆ ਕਰਵਾਈ ਜਾਵੇਗੀ।
ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਪਟਿਆਲਾ ਤੋਂ ਵੀ ਮਦਦ ਲਈ ਹੈ। ਆਈਐਮਏ ਨੇ ਲਗਾਤਾਰ ਮੈਡੀਕਲ ਟੀਮ ਸਮੇਤ 4 ਐਂਬੂਲੈਂਸਾਂ ਵੀ ਦਿੱਤੀਆਂ ਹਨ। ਇਸ ਤੋਂ ਇਲਾਵਾ ਸੂਬੇ ਦੇ 10 ਹਸਪਤਾਲਾਂ ਨੇ ਲੋੜ ਪੈਣ ‘ਤੇ ਅੰਦਰੂਨੀ ਮਰੀਜ਼ਾਂ ਦਾ ਇਲਾਜ ਕਰਨ ਦਾ ਭਰੋਸਾ ਦਿੱਤਾ ਹੈ। ਬੈਕਅੱਪ ਲਈ ਮਾਤਾ ਕੌਸ਼ੱਲਿਆ ਹਸਪਤਾਲ, ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੌਂਗ ਦੇ ਫਲੱਡ ਗੇਟ ਖੋਲ੍ਹੇ ਗਏ, ਬਿਆਸ ਦਰਿਆ ਦੇ ਨੇੜੇ ਰਹਿ ਰਹੇ ਲੋਕਾਂ ਲਈ ਅਲਰਟ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਸਾਰੇ ਮੰਤਰੀ, ਵਿਧਾਇਕ, ਡੀਸੀ ਅਤੇ ਐਸਐਸਪੀ ਆਪੋ-ਆਪਣੇ ਵਿਭਾਗਾਂ ਅਤੇ ਅਧਿਕਾਰ ਖੇਤਰਾਂ ਵਿੱਚ ਜਨਤਕ ਸਹੂਲਤਾਂ ਨੂੰ ਵਧਾਉਣ ਲਈ ਯਤਨਸ਼ੀਲ ਹਨ। ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਦੇ ਨਾਲ-ਨਾਲ ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਅਤੇ ਜ਼ਰੂਰੀ ਦਵਾਈਆਂ ਦੇ ਪ੍ਰਬੰਧ ਲਈ ਕੰਮ ਕੀਤਾ ਜਾ ਰਿਹਾ ਹੈ। ਸਾਰੇ ਮੰਤਰੀ ਆਪੋ-ਆਪਣੇ ਪੱਧਰ ‘ਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੀਐਮ ਭਗਵੰਤ ਮਾਨ ਖੁਦ ਵੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: