ਅੱਜ ਤੜਕਸਾਰ ਹੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਸਕੂਲ ਵੈਨ ਵਿਚਾਲੇ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਿਰਆ। ਤਿੰਨੇ ਵਿਦਿਆਰਥੀ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਹਨ।

ਅੱਜ ਸਵੇਰੇ ਤਿੰਨੇਂ ਹੀ ਬਾਈਕ ‘ਤੇ ਸਵਾਰ ਹੋ ਕੇ ਪਿੰਡ ਡੱਲ ਤੋਂ ਸਕੂਲ ਜਾਣ ਲਈ ਆ ਰਹੇ ਸਨ ਕਿ ਰਸਤੇ ਵਿਚ ਗਲਤ ਸਾਈਡ ਵੱਲੋਂ ਆਉਂਦੀ ਸਕੂਲ ਵੈਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸਾਜਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ।

ਸੁਖਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਡੱਲ ਅਤੇ ਅਰਸ਼ਦੀਪ ਸਿੰਘ ਵਾਸੀ ਡੱਲ ਜੋ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਭਿਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
