Terrible fire at : ਫਰੀਦਕੋਟ : ਬਿਜਲੀ ਦੇ ਸ਼ਾਰਟ ਸਰਕਟ ਕਾਰਨ ਦੇਰ ਰਾਤ ਭੋਲੂਵਾਲਾ ਰੋਡ ‘ਤੇ ਸਥਿਤ ਇਕ ਜੂਟ ਦੀ ਫੈਕਟਰੀ ਵਿਚ ਅੱਗ ਲੱਗੀ ਜੋ ਦੇਖਦੇ ਹੀ ਦੇਖਦੇ ਜ਼ਿਆਦਾ ਫੈਲ ਗਈ। ਆਸ ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਤਕਰੀਬਨ ਡੇਢ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਫੈਕਟਰੀ ਵਿਚ ਪਿਆ ਲੱਖਾਂ ਰੁਪਏ ਦਾ ਕਰੀਬ 30-35 ਟਨ ਸਾਮਾਨ ਸੜ ਕੇ ਸੁਆਹ ਹੋ ਗਿਆ।
ਫੈਕਟਰੀ ਮਾਲਕ ਬਲਦੇਵ ਰਾਜ ਨੇ ਦੱਸਿਆ ਕਿ ਐਤਵਾਰ ਨੂੰ ਫੈਕਟਰੀ ਬੰਦ ਸੀ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਜਿਸ ਬਾਰੇ ਲੋਕਾਂ ਨੇ ਸਾਨੂੰ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਤਕਰੀਬਨ ਡੇਢ ਘੰਟੇ ਵਿੱਚ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਲੱਖਾਂ ਦਾ ਨੁਕਸਾਨ ਹੋ ਚੁੱਕਾ ਸੀ। ਅੱਗ ਲੱਗਣ ਕਾਰਨ ਉਨ੍ਹਾਂ ਦਾ ਤਕਰੀਬਨ 15-20 ਲੱਖ ਦਾ ਨੁਕਸਾਨ ਹੋਇਆ, ਪਰ ਫਾਇਰ ਬ੍ਰਿਗੇਡ ਦੀਆਂ ਕੋਸ਼ਿਸ਼ਾਂ ਸਦਕਾ ਮਸ਼ੀਨਰੀ ਦਾ ਬਚਾਅ ਹੋ ਗਿਆ।