ਜਲੰਧਰ ਵਿਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੀ. ਪੀ. ਆਰ. ਮਾਰਕੀਟ ਨੇੜੇ ਝੁੱਗੀਆਂ ਵਿਚ ਭਿਆਨਕ ਅੱਗ ਲੱਗ ਗਈ। ਅੱਗ ਕੋਲ ਪਏ ਕੂੜੇ ਦੇ ਢੇਰ ਨੂੰ ਲੱਗੀ ਸੀ ਜਿਥੋਂ ਅੱਗ ਦੀਆਂ ਲਪਟਾਂ ਨਿਕਲ ਕੇ ਝੌਂਪੜੀਆਂ ਵੱਲ ਚਲੀਆਂ ਗਈਆਂ ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਇੰਨੀ ਜਲਦੀ ਫੈਲੀ ਕਿ ਝੌਂਪੜੀਆਂ ਵਿਚ ਰਹਿ ਰਹੇ ਲੋਕਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਜਦੋਂ ਕਿ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਬਹੁਤ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਪੁਲਿਸ ਵੀ ਮੌਕੇ ‘ਤੇ ਪਹੁੰਚੀ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੂੜੇ ਨੂੰ ਅੱਗ ਕਿਸ ਨੇ ਲਗਾਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਅੱਗ ਦੀਆਂ ਲਪਟਾਂ ਇੰਨੀ ਜ਼ਿਆਦਾ ਫੈਲ ਗਈਆਂ ਸਨ ਕਿ 2 ਕਿਲੋਮੀਟਰ ਦੂਰੋਂ ਵੀ ਇਹ ਦੇਖੀਆਂ ਜਾ ਸਕਦੀਆਂ ਸਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਪੰਜਾਬ ਦਾ ਨੌਜਵਾਨ ਹਇਆ ਸ਼ਹੀਦ
ਅੱਗ ਲੱਗਣ ਕਾਰਨ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਹਾਲਾਂਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਝੁੱਗੀਆਂ ਝੌਂਪੜੀਆਂ ਵਾਲਿਆਂ ਦਾ ਅੰਦਰ ਪਿਆ ਸਾਮਾਨ ਸੁਆਹ ਹੋ ਗਿਆ।