ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੁਤਾਬਕ ਘਟਨਾ ਵੇਲੇ ਪਵਿੱਤਰ ਗ੍ਰੰਥ ਦੇ 7 ਸਰੂਪ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਸੰਗਤਾਂ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਫੋਰਸ ਅਤੇ SSP ਹਰਜੀਤ ਸਿੰਘ ਦੀ ਹਾਜ਼ਰੀ ‘ਚ ਨੁਕਸਾਨੇ ਸਰੂਪਾਂ ਨੂੰ ਸੰਭਾਲਿਆ ਗਿਆ। ਉਨ੍ਹਾਂ ਕਿਹਾ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ।
ਉਕਤ ਅੱਗਜ਼ਨੀ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਤੀ ਗਈ ਸੀ। ਉਥੋਂ ਇਕ ਟੀਮ ਆ ਰਹੀ ਹੈ, ਜੋ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਨੁਕਸਾਨੇ ਸਰੂਪ ਨੂੰ ਆਪਣੇ ਨਾਲ ਲੈ ਕੇ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਮਹਿਜ਼ ਹਾਦਸਾ ਹੈ ਜਾਂ ਕਿਸੇ ਨੇ ਕੁਝ ਗਲਤ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਇਹ ਵੀ ਪੜ੍ਹੋ : US ਦੀ ਮੁਸਲਿਮ ਸਾਂਸਦ ਨੇ PM ਮੋਦੀ ‘ਤੇ ਉਗਲਿਆ ਜ਼ਹਿਰ, ਕਿਹਾ- ‘ਘੱਟਗਿਣਤੀਆਂ ਦਾ ਦਮਨਕਾਰੀ ਨੇਤਾ’