ਮਹਾਰਾਸ਼ਟਰ ਦੇ ਰਾਏਗੜ੍ਹ ਵਿਚ ਐਤਵਾਰ ਦੇਰ ਸ਼ਾਮ ਭਿਆਨਕ ਸੜਕ ਹਾਦਸਾ ਵਾਪਰ ਗਿਆ। ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਪਲਟ ਗਈ। ਇਨ੍ਹਾਂ ਵਿਚੋਂ 2 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਬੱਸ ਪਲਟਣ ਨਾਲ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ ਜਦੋਂ ਕਿ ਕੁਝ ਦੀ ਹਾਲਤ ਗੰਭੀਰ ਹੈ। ਹਾਦਸਾ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਥਾਣਾ ਖੇਤਰ ਵਿਚ ਹੋਇਆ। ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੌਰਾਨ ਬੱਸ ਵਿਚ 48 ਵਿਦਿਆਰਥੀ ਸਵਾਰ ਸਨ।
ਮਹਾਰਾਸ਼ਟਰ ਦੇ ਸੀਨੀਅਰ ਪੁਲਿਸ ਅਧਿਕਾਰੀ ਗੌਰੀ ਮੋਰੇ ਪਾਟਿਲ ਨੇ ਦੱਸਿਆ ਕਿ ਬੱਸ ਵਿਚ ਸਵਾਰ ਵਿਦਿਆਰਥੀ ਪਿਕਨਿਕ ਮਨਾ ਕੇ ਵਾਪਸ ਪਰਤ ਰਹੇ ਸਨ, ਇਸੇ ਦੌਰਾਨ ਬੱਸ ਪਲਟ ਗਈ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਲੋਨਾਵਾਲਾ ਹਿੱਲ ਸਟੇਸ਼ਨ ਤੋਂ ਕਰੀਬ 14 ਕਿਲੋਮੀਟਰ ਦੂਰ ਪੁਰਾਣੇ ਮੁੰਬਈ-ਪੁਣੇ ਹਾਈਵੇ ‘ਤੇ ਰਾਤ 8 ਵਜੇ ਦੇ ਕਰੀਬ ਵਾਪਰੀ। ਇਹ ਸਾਰੇ 10ਵੀਂ ਜਮਾਤ ਦੇ ਵਿਦਿਆਰਥੀ ਹਨ।
ਇਹ ਵੀ ਪੜ੍ਹੋ:ਲੁਧਿਆਣਾ ’ਚ ਅੱਤਵਾਦੀ ਹਮਲੇ ਦਾ ਖ਼ਤਰਾ, ਪੰਜਾਬ ਪੁਲਿਸ ਨੇ ਜਾਰੀ ਕੀਤਾ ਹਾਈ ਅਲਰਟ
ਪਿਕਨਿਕ ਤੋਂ ਵਾਪਸ ਆਉਂਦੇ ਸਮੇਂ ਬ੍ਰੇਕ ਫੇਲ ਹੋਣ ਕਾਰਨ ਖੋਪੋਲੀ ਦੇ ਨੇੜੇ ਬੱਸ ਪਲਟ ਗਈ। ਹਾਦਸੇ ਵਿਚ ਸਾਰੇ ਵਿਦਿਆਰਥੀ ਤੇ ਡਰਾਈਵਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਹਿਤਿਕਾ ਖੰਨਾ (17) ਅਤੇ ਰਾਜ ਰਾਜੇਸ਼ ਮਹਾਤਰੇ (16) ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: