ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਐਤਵਾਰ ਨੂੰ ਨੰਗਲ ਪੁੱਜੇ। ਇਸ ਮੌਕੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਕਰਾਰੀ ਹਾਰ ਮਿਲੀ। ਉਨ੍ਹਾਂ ਕਿਹਾ ਕਿ 2021 ਤੱਕ ਪੰਜਾਬ ਵਿਚ ਕੋਈ ਇਹ ਨਹੀਂ ਕਹਿੰਦਾ ਸੀ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਬਣੇਗੀ ਪਰ ਮਾਰਚ 2021 ਤੋਂ ਲੈ ਕੇ ਫਰਵਰੀ 2022 ਤੱਕ ਅਸੀਂ ਅਜਿਹਾ ਕੀ ਹੋਇਆ ਕਿ ਲੋਕਾਂ ਨੇ ਸਾਨੂੰ ਇਸ ਤਰ੍ਹਾਂ ਨਕਾਰਿਆ ਤੇ ਸਾਡੀ ਕਰਾਰੀ ਹਾਰ ਹੋਈ, ਕਾਂਗਰਸ ਲੀਡਰਸ਼ਿਪ ਨੂੰ ਇਸ ‘ਤੇ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣਾ, ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣਾ, ਪਾਰਟੀ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਵੱਲੋਂ ਚੋਣ ਪ੍ਰਚਾਰ ਵਿਚ ਹਿੰਦੂ-ਸਿੱਖ ਦਾ ਮੁੱਦਾ ਚੁੱਕਣਾ, ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਮੀਦਵਾਰਾਂ ਦੀ ਚੋਣ ਠੀਕ ਸੀ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜ਼ਰੂਰ ਸਾਹਮਣੇ ਆਉਣੇ ਚਾਹੀਦੇ ਹਨ। ਇਸ ਮੌਕੇ ਤਿਵਾੜੀ ਨੇ ਸ਼ਾਇਰਾਨਾ ਅੰਦਾਜ਼ ਵਿਚ ਕਿਹਾ ਕਿ ‘ਹਮੇਂ ਤੋਂ ਅਪਨੋ ਨੇ ਲੂਟਾਂ, ਗੈਰੋਂ ਮੇਂ ਕਹਾ ਦਮ ਥਾਂ… ਹਮਾਰੀ ਕਿਸ਼ਤੀ ਵਹਾ ਡੂਬੀ ਜਹਾਂ ਪਾਣੀ ਕਮ ਥਾ’। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਇਕੱਠੇ ਬੈਠ ਕੇ ਕਾਂਗਰਸ ਨੂੰ ਬਚਾਉਣ ਅਤੇ ਮੁੜ ਖੜ੍ਹੇ ਕਰਨ ਲਈ ਵਿਚਾਰ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੇਸ਼ ਵਿਚ ਵਧਦੀ ਮਹਿੰਗਾਈ ‘ਤੇ ਤਿਵਾੜੀ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਬਣੀ ਹੈ ਉਦੋਂ ਤੋਂ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ, ਰੋਜ਼ਾਨਾ ਦੀਆਂ ਚੀਜ਼ਾਂ ਤੋਂ ਇਲਾਵਾ ਪੈਟਰੋਲ ਤੇ ਡੀਜ਼ਲ ਦੇ ਰੇਟ ਵਿਚ ਵੀ ਵਾਧਾ ਹੋ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਬਣੇ ਹਰਜੋਤ ਬੈਂਸ ਨੂੰ ਕੈਬਨਿਟ ਮੰਤਰੀ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਸਥਾਨਕ ਮੁੱਦਿਆਂ ਦਾ ਹੱਲ਼ ਕਰੇਗੀ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ।