ਪੰਜਾਬ ਦੇ ਅਬੋਹਰ ਵਿੱਚ ਮਲੋਟ ਸੀਤੋ ਹਾਈਵੇਅ ‘ਤੇ ਅੱਜ ਸਵੇਰੇ ਪਿੰਡ ਬਹਿਬਲਵਾਸੀ ਰੋਡ ’ਤੇ ਥਾਰ ਸਵਾਰ ਦੋ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਕਾਰ ਡਿਵਾਈਡਰ ’ਤੇ ਚੜ੍ਹ ਕੇ ਨੁਕਸਾਨੀ ਗਈ। ਜਦੋਂਕਿ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਨੰਬਰ 1 ਵਿੱਚ ਤਾਇਨਾਤ ASI ਸੁਖਵਿੰਦਰ ਸਿੰਘ ਵਾਸੀ ਕੱਟਿਆਂਵਾਲੀ ਅੱਜ ਸਵੇਰੇ ਆਪਣੀ ਕਾਰ ਵਿੱਚ ਥਾਣੇ ਵਿੱਚ ਡਿਊਟੀ ਲਈ ਆ ਰਿਹਾ ਸੀ। ਜਦੋਂ ਉਹ ਬਹਿਬਲਵਾਸੀ ਰੋਡ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਥਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ASI ਦੀ ਕਾਰ ਡਿਵਾਈਡਰ ’ਤੇ ਚੜ੍ਹ ਗਈ, ਜਿਸ ਕਾਰਨ ASI ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ASI ਨੂੰ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ, ਇੰਜੀਨੀਅਰਿੰਗ ਕਰ ਰਿਹਾ ਸੀ ਨੌਜਵਾਨ
ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਥਾਰ ਸਵਾਰ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਥਾਰ ਅਬੋਹਰ ਦੀ ਗੰਗਾ ਵਿਹਾਰ ਕਲੋਨੀ ਦੇ ਰਹਿਣ ਵਾਲੇ ਵਿਅਕਤੀ ਦਾ ਹੈ। ਇਧਰ ਇੱਥੋਂ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ’ਤੇ ਡਿਵਾਈਡਰ ਬਣਾਇਆ ਜਾਵੇ, ਤਾਂ ਜੋ ਆਉਣ ਵਾਲੇ ਧੁੰਦ ਦੇ ਦਿਨਾਂ ਵਿੱਚ ਹਾਦਸਿਆਂ ਤੋਂ ਬਚਿਆ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਲਾਂਘਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ : –