ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੱਤਾ ਵਿਚ ਆਈ ਹੈ, ਲਗਾਤਾਰ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ ਇੱਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮਤੰਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰ ਜ਼ਿਲ੍ਹੇ ਵਿਚ ਇੱਕ ਮੁੱਖ ਮੰਤਰੀ ਦਫਤਰ ਹੋਵੇਗਾ ਤੇ ਕਿਸੇ ਨੂੰ ਵੀ ਕਿਸੇ ਨੂੰ ਵੀ ਚੰਡੀਗੜ੍ਹ ਮੁੱਖ ਮੰਤਰੀ ਦਫ਼ਤਰ ਵਿੱਚ ਆਉਣ ਦੀ ਲੋੜ ਨਹੀਂ ਪਵੇਗੀ।
CM ਮਾਨ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵਿਚ ਡਿਜੀਟਲ ਤਰੀਕੇ ਨਾਲ ਕੰਮ ਹੋਵੇਗਾ। ਹਰ ਜ਼ਿਲ੍ਹੇ ਵਿਚ ਮੁੱਖ ਮੰਤਰੀ ਦਫਤਰ ਹੋਣ ਨਾਲ ਕਿਸੇ ਨੂੰ ਆਪਣੀ ਸਮੱਸਿਆ ਲੈ ਕੇ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਸਗੋਂ ਇਸ ਦਾ ਨਿਪਟਾਰਾ ਉਸੇ ਜਿਲ੍ਹੇ ਵਿਚ ਹੀ ਕਰ ਦਿੱਤਾ ਜਾਵੇਗਾ।
ਹਰੇਕ ਦਫਤਰ ਵਿਚ ਜ਼ਿਲ੍ਹਾ ਨੋਡਲ ਅਫਸਰ ਨਿਯੁਕਤ ਕੀਤੇ ਜਾਣਗੇ। ਇਥੇ ਅਪੀਲਕਰਤਾ ਦੀ ਸ਼ਿਕਾਇਤ ਕੰਪਿਊਟਰ ਵਿਚ ਦਰਜ ਕੀਤੀ ਜਾਵੇਗੀ ਤੇ ਉਸ ਨੂੰ ਇਸ ਤੋਂ ਬਾਅਦ ਰਸੀਦ ਦਿੱਤੀ ਜਾਵੇਗੀ। ਫਿਰ ਉਕਤ ਸ਼ਿਕਾਇਤ ਮੁੱਖ ਮੰਤਰੀ ਦਫਤਰ ਚੰਡੀਗੜ੍ਹ ਵਿਚ ਭੇਜੀ ਜਾਵੇਗੀ ਤੇ ਅਧਿਕਾਰੀ ਉਸ ‘ਤੇ ਕਾਰਵਾਈ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”