ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਵਿੱਚ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਇਸ ਦੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਿਤਾਬਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ।
ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਹ ਬਦਲਾਅ ਹੈ, ਜਿਸ ਦਾ ਮੇਰੇ ਲੀਡਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜੀ ਨੇ ਵਾਅਦਾ ਕੀਤਾ ਸੀ। ਅਸੀਂ ਉਨ੍ਹਾਂ ਦਾ ਵਾਅਦਾ ਪੂਰਾ ਕੀਤਾ। ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਬੈਸਟ ਬਣਾਉਣ ਲਈ ਵਚਨਬੱਧ ਹਾਂ।
ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਦੀ ਇਹ ਸ਼ਿਕਾਇਤ ਰਹੀ ਹੈ ਕਿ ਉਨ੍ਹਾਂ ਨੂੰ ਅੱਧਾ ਸੈਸ਼ਨ ਬੀਤ ਜਾਣ ਮਗਰੋਂ ਕਿਤਾਬਾਂ ਮਿਲਦੀਆਂ ਹਨ।
ਹਰ ਸਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸ਼ਿਕਾਇਤ ਕਰਦੇ ਹਨ ਕਿ ਸੈਸ਼ਨ ਅੱਧਾ ਰਹਿ ਜਾਣ ਦੇ ਬਾਵਜੂਦ ਪੂਰੀਆਂ ਕਿਤਾਬਾਂ ਨਹੀਂ ਮਿਲ ਰਹੀਆਂ। ਅਜਿਹੇ ‘ਚ PSEB ਨੇ ਫਰਵਰੀ ‘ਚ ਹੀ ਕਿਤਾਬਾਂ ਦੀ ਛਪਾਈ ਦਾ ਟੀਚਾ ਮਿੱਥ ਲਿਆ ਸੀ, ਤਾਂ ਜੋ ਮਾਰਚ ਵਿੱਚ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾ ਦਿੱਤੀਆਂ ਜਾਣ। ਬੋਰਡ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਨੂੰ ਵੀ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਵੇਚਦਾ ਹੈ।
ਇਹ ਵੀ ਪੜ੍ਹੋ : ਇੰਜੀਨੀਅਰਿੰਗ ਕਾਲਜ ‘ਚ 3 ਕਸ਼ਮੀਰੀ ਵਿਦਿਆਰਥੀਆਂ ‘ਤੇ ਚੱਲੇ ਹਥਿਆਰ, ਬਚਣ ਲਈ ਪੌੜੀਆਂ ਤੋਂ ਛਾਲ ਮਾਰੀ
ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿੱਚ ਸੈਸ਼ਨ 2022-23 ਲਈ 6ਵੀਂ ਤੋਂ 12ਵੀਂ ਤੱਕ ਦੀਆਂ ਕਿਤਾਬਾਂ ਦੀ ਸਪਲਾਈ ਪੂਰੀ ਨਹੀਂ ਹੋ ਸਕੀ ਸੀ। ਬੋਰਡ ਨੇ ਕਿਹਾ ਕਿ ਕੋਵਿਡ ਕਾਰਨ ਮੰਗ ਦਾ ਸਹੀ ਮੁਲਾਂਕਣ ਨਾ ਹੋਣ ਕਾਰਨ ਕਿਤਾਬਾਂ ਦੀ ਘਾਟ ਸੀ, ਜੋ ਬਾਅਦ ਵਿੱਚ ਭੇਜੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: