The budget session : ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਲ 2021-22 ਦਾ ਅਨੁਮਾਣਿਤ ਬੱਜਟ ਪੇਸ਼ ਕੀਤਾ ਜਾਵੇਗਾ । ਬਜਟ ‘ਤੇ ਕੋਰੋਨਾ ਮਹਾਮਾਰੀ ਦਾ ਅਸਰ ਦਿਖਾਈ ਦੇਵੇਗਾ। ਸ਼੍ਰੋਮਣੀ ਕਮੇਟੀ ਦੀ ਕੋਈ ਪੱਕੀ ਆਮਦਨ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਆਮਦ ‘ਤੇ ਬੱਚਤ ਨਿਰਭਰ ਕਰਦੀ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ਦੀ ਸਾਂਭ ਸੰਭਾਲ, ਸਿੱਖੀ ਦੇ ਪ੍ਰਚਾਰ ਪ੍ਰਸਾਰ, ਸਿੱਖਿਆ ਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਸਮਾਜਿਕ ਸੇਵਾ ਤੇ ਕੁਦਰਤੀ ਆਫ਼ਤਾਂ ਮੌਕੇ ਲੋੜਵੰਦਾਂ ਦੀ ਮਦਦ ਦੇ ਕੀਤੇ ਜਾਂਦੇ ਹਨ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਬਾਅਦ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਇਸ ਵਾਰ ਜੋ ਸੰਗਤ ਵਿਸਾਖੀ ਮੌਕੇ ਪਾਕਿਸਤਾਨ ਜਾਵੇਗੀ ਉਨ੍ਹਾਂ ਲਈ ਕੋਰੋਨਾ ਦਾ ਟੀਕਾ ਲਵਾਉਣ ਬਹੁਤ ਜ਼ਰੂਰੀ ਹੋਵੇਗਾ। ਜਿਸ ਸਬੰਧੀ ਅਜੇ ਸਰਕਾਰ ਤੋਂ ਇਜਾਜ਼ਤ ਲੈਣੀ ਹੈ। ਇਸ ਦੇ ਨਾਲ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਐੱਸਜੀਪੀਸੀ ਵੱਲੋਂ ਬਹੁਤ ਸਾਰੇ ਟੈਂਟ ਲਗਵਾਏ ਗਏ ਹਨ, ਹੁਣ ਅਸੀਂ ਇਹ ਟੈਂਟ ਟੀਨ ਦੇ ਬਣਵਾ ਰਹੇ ਹਾਂ ਤਾਂ ਜੋ ਗਰਮੀ ਦੇ ਸਮੇਂ ਇਹਨਾਂ ’ਚ ਪੱਖੇ ਲਵਾਏ ਜਾ ਸਕਣ ਤਾਂ ਜੋ ਕਿਸਾਨਾਂ ਦਾ ਗਰਮੀ ਤੋਂ ਬਚਾਅ ਹੋ ਸਕੇ।