The captain congratulated : ਅੱਜ ਈਦ ਦਾ ਮੁਬਾਰਕ ਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਤੁਹਾਡੇ ਸਾਰਿਆਂ ਨੂੰ ਈਦ ਉਲ ਫਿਤਰ ਦੇ ਸ਼ੁਭ ਦਿਹਾੜੇ ਦੀ ਬਹੁਤ-ਬਹੁਤ ਮੁਬਾਰਕਬਾਦ ਦਿੰਦਾ ਹਾਂ। ਆਪਣੇ ਅਤੇ ਆਪਣੇ ਅਜ਼ੀਜ਼ਾਂ ਨੂੰ ਕੋਵਿਡ -19 ਤੋਂ ਬਚਾਉਣ ਲਈ, ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਇਸ ਖਾਸ ਦਿਨ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ਵਿੱਚ ਮਨਾਓ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਣਾਓ।
ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੇ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਮਾਮਲਿਆਂ ਕਰਕੇ ਸਰਕਾਰ ਵੀ ਚਿੰਤਾ ਵਿੱਚ ਪਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 8494 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 475949 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 384702 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 79950 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 9619 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ ਅਤੇ ਗੰਭੀਰ ਹਾਲਤ ਕਰਕੇ 429 ਲੋਕਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।