ਪੰਜਾਬ ਦੇ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਇਨ੍ਹਾਂ ਹੀ ਨਹੀਂ ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ‘ਤੋਂ ਪਹਿਲਾਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ‘ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।

The case of forcing an officer
CM ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ। ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ।

The case of forcing an officer
ਘਟਨਾ ਪਿੰਡ ਨੇਹੀਆਂਵਾਲਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ।
ਇਹ ਵੀ ਪੜ੍ਹੋ : ਅਬੋਹਰ ‘ਚ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਹੋਈ ਮੌ.ਤ, ਧੀ ਦੇ ਘਰ ਤੋਂ ਜਾ ਰਿਹਾ ਸੀ ਪਿੰਡ
ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੇ ਡੰਡੇ ਲਏ ਅਤੇ ਖੁਦ ਹੀ ਪਰਾਲੀ ਨੂੰ ਅੱਗ ਲਗਾ ਲਈ।
ਵੀਡੀਓ ਲਈ ਕਲਿੱਕ ਕਰੋ : –