ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਰਮਚਾਰੀਆਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਸ਼ਨੀਵਾਰ ਨੂੰ ਰਾਸ਼ਟਰੀ ਪੈਨਸ਼ਨ ਸਕੀਮ (ਐਨਪੀਐਸ) ਦੇ ਅਧੀਨ death-in-harness ਮਾਮਲੇ ਵਿਚ ਪਰਿਵਾਰਕ ਪੈਨਸ਼ਨ ਦੇ ਲਾਭਾਂ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ 5-5-2009 ਦੇ ਪਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।