ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੀ ਇੰਨੀ ਤਬਾਹੀ ਹੋ ਚੁੱਕੀ ਹੈ, ਹੁਣ ਕੋਈ ਵਾਪਸੀ ਨਹੀਂ।
ਸਾਬਕਾ ਮੁੱਖ ਮੰਤਰੀ ਕੈਪਟਨ ਦਾ ਇਹ ਬਿਆਨ ਉਦੋਂ ਸਾਹਮਣੇ ਆਇਆ ਹੈ ਜਦੋਂ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਬ ਨਬੀ ਆਜ਼ਾਦ ਨੇ ਪਾਰਟੀ ‘ਤੇ ਚੋਣਾਂ ਦੇ ਨਾਂ ‘ਤੇ ਧੋਖਾਧੜੀ ਕਰਨ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡ ਦਿੱਤੀ ਸੀ। ਦੱਸ ਦੇਈਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਿਛਲੇ ਸਾਲ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਛੱਡ ਦਿੱਤੀ ਸੀ ਤੇ ਆਪਣੀ ਖੁਦ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਈ।
ਕੈਪਟਨ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਬਰਕਰਾਰ ਨਹੀਂ ਰੱਖ ਸਕਦੇ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ, ਤਾਂ ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ਵਿੱਚ ਕੁਝ ਗੜਬੜ ਹੈ।
ਇਹ ਵੀ ਪੜ੍ਹੋ : CWG ਗੇਮਸ ‘ਚ ਤਗਮਾ ਜੇਤੂ ਖਿਡਾਰੀਆਂ ਨੂੰ ਅੱਜ ਸਨਮਾਨਿਤ ਕਰਨਗੇ CM ਮਾਨ, ਵੰਡਣਗੇ 9.30 ਕਰੋੜ ਦੇ ਇਨਾਮ
ਕੁਝ ਨੇਤਾਵਾਂ ਦੇ ਦਾਅਵਿਆਂ ‘ਤੇ ਸਵਾਲ ਚੁੱਕਦੇ ਹੋਏ ਕਿ ਪਾਰਟੀ ਨੇ ਗੁਲਾਬ ਨਬੀ ਆਜ਼ਾਦ ਨੂੰ ਇੰਨਾ ਕੁਝ ਦਿੱਤਾ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਇਕ ਪਰਸਪਰ ਪ੍ਰਕਿਰਿਆ ਹੈ। ਪਾਰਟੀ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਵਨ-ਮੈਨ ਸ਼ੋਅ ਨਹੀਂ ਹੋ ਸਕਦਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਸਮੇਂ-ਸਮੇਂ ‘ਤੇ ਆਏ ਤੂਫਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਨਾਲ ਖੜ੍ਹੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਆਜ਼ਾਦ ਖਿਲਾਫ ਦਿੱਤੇ ਗਏ ਭੱਦੇ ਬਿਆਨਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ, ਤੁਹਾਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ।