ਚੰਡੀਗੜ੍ਹ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 20 ਲੱਖ ਰੁਪਏ ਦੇ ਸੋਨੇ ਦੀ ਤਸਕਰੀ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਬਰਾਮਦ ਹੋਇਆ ਸੋਨਾ 379 ਗ੍ਰਾਮ ਹੈ। ਇਹ ਯਾਤਰੀ ਦੁਬਈ ਤੋਂ ਇਕ ਜਹਾਜ਼ ਰਾਹੀਂ ਚੰਡੀਗੜ੍ਹ ਏਅਰਪੋਰਟ ‘ਤੇ ਉਤਰਿਆ ਸੀ।
ਤਸਕਰ ਵੱਲੋਂ ਬਹੁਤ ਹੀ ਸ਼ਾਤਰ ਤਰੀਕੇ ਨਾਲ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਯਾਤਰੀ ਟਰਾਲੀ ਬੈਗ ਦੀ ਲੋਹੇ ਦੀ ਪੱਟੀ ਅੰਦਰ ਸੋਨਾ ਲੁਕੋ ਕੇ ਲਿਆ ਰਿਹਾ ਸੀ ਤੇ ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਹੋ ਰਹੀ ਸੀ ਤਾਂ ਕਸਟਮ ਵਿਭਾਗ ਨੂੰ ਉਸ ਦੇ ਟਰਾਲੀ ਬੈਗ ਤੋਂ ਸੋਨੇ ਦੇ ਤਾਰ ਬਰਾਮਦ ਹੋਏ ਜਿਨ੍ਹਾਂ ਉਤੇ ਚਾਂਦੀ ਦਾ ਰੰਗ ਚੜ੍ਹਿਆ ਹੋਇਆ ਸੀ।
ਇਹ ਵੀ ਪੜ੍ਹੋ : ਭਿਖੀਵਿੰਡ ‘ਚ ਡਿਫੈਂਸ ਡ੍ਰੇਨ ਦੀ ਸਫਾਈ ਕਰਦਿਆਂ ਮਿੱਟੀ ਹੇਠਾਂ ਦੱਬੇ 5 ਮਜ਼ਦੂਰ, 1 ਦੀ ਮੌਤ
ਸੋਨੇ ਦੇ ਤਾਰ ਦੀ ਕੀਮਤ 20 ਲੱਖ ਰੁਪਏ ਦੇ ਲਗਭਗ ਦੱਸੀ ਜਾ ਰਹੀ ਹੈ ਜਿਸ ਨੂੰ ਯਾਤਰੀ ਗੈਰ-ਕਾਨੂੰਨੀ ਤਰੀਕੇ ਨਾਲ ਦੁਬਈ ਤੋਂ ਭਾਰਤ ਲਿਆ ਰਿਹਾ ਸੀ। ਕਸਟਮ ਅਧਿਕਾਰੀਆਂ ਵਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਚੰਡੀਗੜ੍ਹ ਹਵਾਈ ਅੱਡੇ ਉਤੇ ਯਾਤਰੀ ਕੋਲੋਂ ਸੋਨਾ ਬਰਾਮਦ ਹੋਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੌਕਸ ਰਹਿਣ ਕਾਰਨ ਸੋਨੇ ਦੀ ਤਸਕਰੀ ਨੂੰ ਰੋਕਿਆ ਜਾਣਾ ਸੰਭਵ ਹੋ ਸਕਿਆ ਹੈ।