ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਮੰਤਰੀ ਨੇ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪੇ ਗਏ।
ਇਸ ਮੌਕੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸਿੱਖਿਆ ਮੰਤਰੀ ਨੇ ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ।