ਊਨਾ : ਪੰਜਾਬ ਦੇ ਐਸਏਐਸ ਨਗਰ ਜ਼ਿਲ੍ਹੇ ਦੇ ਬਨੂੜ ਦੇ 7 ਨੌਜਵਾਨਾਂ ਦੀ ਸੋਮਵਾਰ ਨੂੰ ਬੰਗਾਣਾ ਉਪਮੰਡਲ ਦੇ ਪਿੰਡ ਅੰਦਰੌਲੀ ਵਿੱਚ ਸਤਲੁਜ ਦਰਿਆ ‘ਤੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ।
ਵਧੀਕ ਪੁਲਿਸ ਸੁਪਰਡੈਂਟ ਪਰਵੀਨ ਧੀਮਾਨ ਅਨੁਸਾਰ ਮ੍ਰਿਤਕਾਂ ਦੀ ਪਛਾਣ ਪਵਨ ਕੁਮਾਰ (35) ਪੁੱਤਰ ਸੁਰਜੀਤ, ਰਮਨ ਕੁਮਾਰ (19) ਪੁੱਤਰ ਲਾਲ ਚੰਦ, ਲਾਭ ਸਿੰਘ (17) ਪੁੱਤਰ ਲਾਲ ਚੰਦ, ਲਖਬੀਰ ਸਿੰਘ (16), ਰਮੇਸ਼ ਕੁਮਾਰ ਪੁੱਤਰ ਅਰੁਣ ਕੁਮਾਰ (14), ਪੁੱਤਰ ਰਮੇਸ਼ ਕੁਮਾਰ, ਵਿਸ਼ਾਲ ਕੁਮਾਰ (18) ਪੁੱਤਰ ਬਾਸੂ ਅਤੇ ਸ਼ਿਵ ਕੁਮਾਰ (16) ਪੁੱਤਰ ਅਵਤਾਰ ਕੁਮਾਰ ਵਜੋਂ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਜਾਰੀ ਕੀਤੀ ਜਾਵੇਗੀ। ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਜਾਣਕਾਰੀ ਸਾਂਝੀ ਕਰਦੇ ਹੋਏ, ਉਨ੍ਹਾਂ ਨੇ ਲਿਖਿਆ, “”ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਏ…ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ…”
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1-1 ਲੱਖ ਰੁਪਏ ਦੀ ਆਰਥਿਕ ਮਦਦ ਦੇ ਐਲਾਨ ਤੋਂ ਬਾਅਦ ਪੀੜਤ ਪਰਿਵਾਰ ਨੇ ਸੀਐੱਮ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪੈਸਿਆਂ ਦੀ ਬਜਾਏ ਸਾਰੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।