ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੇਸ਼ੀ ‘ਤੇ ਆਈ ਇਕ ਮਹਿਲਾ ‘ਤੇ ਉਸ ਦੇ ਸਹੁਰੇ ਵੱਲੋਂ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜ਼ਖਮੀ ਮਹਿਲਾ ਮਨਰੀਤ ਕੌਰ ਆਪਣੇ ਪਤੀ ਦੀ ਹੱਤਿਆ ਦੇ ਕੇਸ ਵਿਚ ਆਪਣੇ ਦੋ ਸਾਥੀਆਂ ਨਾਲ ਫਤਿਹਪੁਰ ਜੇਲ੍ਹ ਵਿਚ ਨਿਆਂਇਕ ਹਿਰਾਸਤ ‘ਚ ਹੈ। ਮਨਰੀਤ ਕੌਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕੋਰਟ ਕੰਪਲੈਕਸ ਪੁਲਿਸ ਚੌਕੀ ਦੇ ਇੰਚਾਰਜ ਸੁਖ ਦਿਆਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹ ੀਹੈ।
ਵਡਾਲਾ ਭਿੱਟੇ ਵੱਢ ਪਿੰਡ ਵਾਸੀ ਕਰਨੈਲ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਪੁੱਤ ਜੋਧਬੀਰ ਸਿੰਘ ਦਾ ਵਿਆਹ ਮਨਰੀਤ ਕੌਰ ਨਾਲ ਕੀਤਾ ਸੀ। ਵਿਆਹ ਦੇ ਬਾਅਦ ਮਨਰੀਤ ਕੌਰ ਦੇ ਜਗਪ੍ਰੀਤ ਸਿੰਘ ਨਾਲ ਪ੍ਰੇਮ ਸਬੰਧ ਬਣ ਗਏ। ਜਦੋਂ ਪਰਿਵਾਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਨੂੰਹ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਵਿਰੋਧ ਵਿਚ ਨੂੰਹ ਨੇ ਆਪਣੇ ਆਸ਼ਿਕ ਜਗਪ੍ਰੀਤ ਸਿੰਘ, ਉਸ ਦੇ ਸਾਥੀ ਗੁਰਜੰਟ ਸਿੰਘ ਤੇ ਅਮਨ ਸਿੰਘ ਨਾਲ ਮਿਲ ਕੇ ਉਨ੍ਹਾਂ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਬਾਰੇ ਕੰਬੋ ਥਾਣੇ ਦੀ ਪੁਲਿਸ ਨੇ ਮਹਿਲਾ ਸਣੇ ਚਾਰੋਂ ਖਿਲਾਫ ਹੱਤਿਆ ਦਾ ਮਾਮਲਾ ਵੀ ਦਰਜ ਕੀਤਾ ਸੀ। ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰ ਲਿਆ ਜਦੋਂ ਕਿ ਅਮਨ ਸਿੰਘ ਅੱਜ ਵੀ ਫਰਾਰ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ 8 ਮਹੀਨਿਆਂ ਦੀ ਬੱਚੀ ਸਣੇ ਭਾਰਤੀ ਮੂਲ ਦੇ 4 ਲੋਕ ਅਗਵਾ
ਕਰਨੈਲ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਨੂੰਹ ਨੇ ਕੋਰਟ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੋਈ ਹੈ। ਜ਼ਮਾਨਤ ਰੋਕਣ ਲਈ ਉਹ ਆਪਣੇ ਵਕੀਲ ਕੋਲ ਪਹੁੰਚਿਆ ਸੀ। ਕਚਿਹਰੀ ਵਿਚ ਜਿਵੇਂ ਹੀ ਮਨਰੀਤ ਪਹੁੰਚੀ ਤਾਂ ਸਹੁਰੇ ਨੂੰ ਗੁੱਸਾ ਆ ਗਿਆ ਤੇ ਉਨ੍ਹਾਂ ਨੇ ਤਲਵਾਰ ਨਾਲ ਮਨਰੀਤ ਕੌਰ ‘ਤੇ ਕਈ ਵਾਰ ਕੀਤੇ। ਹਮਲੇ ਵਿਚ ਉਹ ਲਹੂ-ਲੁਹਾਨ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਵਾਰਦਾਤ ਦੇ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: