ਅੱਜ ਰੈਵਨਿਊ ਪਟਵਾਰ ਯੂਨੀਅਨ ,ਪੰਜਾਬ ਦੀ ਨਵੀਂ ਚੁਣੀ ਗਈ ਬਾਡੀ (2022-24) ਦੀ ਪਲੇਠੀ ਮੀਟਿੰਗ ਸੂਬਾ ਪ੍ਰਧਾਨ ਸ. ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੁਧਿਆਣੇ ਵਿਖੇ ਹੋਈ। ਇਸ ਮੀਟਿੰਗ ਵਿੱਚ ਸੂਬੇ ਦੇ ਵੱਖ – ਵੱਖ ਜਿਲ੍ਹਿਆਂ ਤੋਂ ਪ੍ਰਧਾਨ ਅਤੇ ਨੁਮਾਇੰਦਿਆਂ ਸਮੇਤ ਹੋਰ ਅਹੁਦੇਦਾਰ ਸ਼ਾਮਿਲ ਹੋਏ।
ਪਟਵਾਰੀਆਂ ਦੀਆਂ ਹੱਕੀ ਮੰਗਾਂ ਅਤੇ ਉਹਨਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਉਪਰੰਤ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਮਾਲ ਮਹਿਕਮੇ ਵੱਲੋਂ ਬਣਾਈ ਏ ਟੀ ਆਰ ਐਪ ਪਟਵਾਰੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਬਣਾਈ ਗਈ ਹੈ ਅਤੇ ਇਸ ਵਿੱਚ ਬਹੁਤ ਖਾਮੀਆਂ ਹਨ। ਇਸ ਲਈ ਪਟਵਾਰੀ ਇਸ ਐਪ ਦਾ ਬਾਈਕਾਟ ਕਰਦੇ ਹੋਏ , ਨਾੜ ਸਾੜੇ ਦੀ ਜਗ੍ਹਾ ਦੇ ਨੰਬਰ ਖਸਰੇ ਦੀ ਮਾਲਕੀ ਦੀ ਸਿਰਫ ਮੈਨੁਅਲ ਰਿਪੋਰਟ ਕਰਨਗੇ । ਮੀਟਿੰਗ ਵਿੱਚ ਪਿਛਲੇ ਦਿਨੀਂ ਨੰਬਰਦਾਰ ਯੂਨੀਅਨ ਦੇ 300 ਮੈਂਬਰਾਂ ਤੇ ਕੀਤੇ ਗਏ ਪਰਚਿਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ।
ਸੂਬਾ ਪ੍ਰਧਾਨ ਨੇ ਇਸ ਬਾਰੇ ਗੱਲ-ਬਾਤ ਕਰਦਿਆਂ ਕਿਹਾ ਕਿ ਨੰਬਰਦਾਰ ਮਾਲ ਮਹਿਕਮੇ ਦੀ ਰੀੜ ਦੀ ਹੱਡੀ ਹਨ।ਇਸ ਲਈ ਸਰਕਾਰ ਨੂੰ ਇਹ ਪਰਚੇ ਰੱਦ ਕਰਨੇ ਚਾਹੀਦੇ ਹਨ। ਦੀ ਰੈਵੀਨਿਊ ਪਟਵਾਰ ਯੂਨੀਅਨ , ਪੰਜਾਬ ਨੰਬਰਦਾਰ ਯੂਨੀਅਨ ਦੇ ਨਾਲ ਇਸ ਮਾਮਲੇ ਵਿੱਚ ਡਟ ਕੇ ਖੜੀ ਹੈ ਅਤੇ ਭਵਿੱਖ ਵਿੱਚ ਨੰਬਰਦਾਰ ਯੂਨੀਅਨ ਵੱਲੋਂ ਉਲੀਕੇ ਕਿਸੇ ਵੀ ਸੰਘਰਸ਼ ਵਿੱਚ ਉਹਨਾਂ ਦਾ ਸਾਥ ਦੇਵੇਗੀ।
ਪੰਜਾਬ ਸਟੇਟ ਮਨੀਸਟਰੀਅਲ ਸਟਾਫ ਯੂਨੀਅਨ ਅਤੇ ਡੀ.ਸੀ. ਦਫਤਰ ਇੰਪਲਾਇ ਯੂਨੀਅਨ ਮੁਲਾਜਮਾਂ ਦੀਆਂ ਹੱਕੀ ਮੰਗਾਂ ਜਿਵੇਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਬਹਾਲ ਕਰਨ, ਪ੍ਰੋਬੇਸ਼ਨ ਪੀਰੀਅਡ ਖਤਮ ਕਰਨ , ਛੇਵੇਂ ਪੇਅ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ ਆਦਿਕ ਮੰਗਾਂ ਉੱਪਰ ਕਲਮ ਛੋੜ ਹੜਤਾਲ ਕਰਕੇ ਸੰਘਰਸ਼ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੀ ਰੈਵਨਿਊ ਪਟਵਾਰ ਯੂਨੀਅਨ ਉਹਨਾਂ ਦਾ ਸਮਰਥਨ ਕਰਦੀ ਹੈ ਅਤੇ ਜੇਕਰ ਸਰਕਾਰ ਵੱਲੋਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਟਵਾਰ ਯੂਨੀਅਨ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਸੂਬਾ ਪੱਧਰੀ ਐਕਸ਼ਨ ਵਿੱਚ ਸਾਥ ਦੇਵੇਗੀ। ਉਹਨਾਂ ਕਿਹਾ ਕਿ ਪਟਵਾਰ ਯੂਨੀਅਨ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਅਪਣੀਆਂ ਮੰਗਾਂ ਦੀ ਪੂਰਤੀ ਲਈ ਦਿੱਤੇ ਜਾ ਰਹੇ ਰੋਸ ਧਰਨੇ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਂਦੀ ਹੈ। ਉਹਨਾਂ ਸੀ.ਐਮ. ਭਗਵੰਤ ਮਾਨ ਜੀ ਨੂੰ 7 ਅਕਤੂਬਰ ਦੀ ਮੀਟਿੰਗ ਵਿਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਬੇਨਤੀ ਕੀਤੀ ਤਾਂ ਕਿ ਕਿਸਾਨ ਭਰਾਵਾਂ ਨੂੰ ਬਣਦਾ ਹੱਕ ਮਿਲ ਸਕੇ।