ਚੰਡੀਗੜ੍ਹ : ਭਾਰਤ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰਾ ਨਾਲ ਜੋੜਨ ਵਾਲਾ ਕਰਤਾਰਪੁਰ ਕਾਰੀਡੋਰ ਬੁੱਧਵਾਰ ਨੂੰ ਖੁੱਲ੍ਹ ਗਿਆ ਹੈ।
ਇਸ ਦੌਰਾਨ ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਪਹਿਲੇ ਦੋ ਸ਼ਰਧਾਲੂਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਇੰਟੈਗਰੇਟਿਡ ਚੈੱਕ ਪੋਸਟ (ICP) ਗੇਟ ‘ਤੇ ਮੈਨੇਜਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ।
ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਇੱਕ ਟਵੀਟ ਵਿੱਚ ਕਿਹਾ ਗਿਆ ਹੈ ਕਿ “ਆਈਸੀਪੀ ਦੇ ਮੈਨੇਜਰ ਵੱਲੋਂ ਪਹਿਲੇ ਦੋ ਸ਼ਰਧਾਲੂਆਂ ਨੂੰ ਆਈਸੀਪੀ ਗੇਟ ਤੋਂ ਨਿੱਘਾ ਸਵਾਗਤ ਕੀਤਾ ਗਿਆ।
ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਅੱਜ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦ ਪਾਰ ਉਨ੍ਹਾਂ ਦਾ ਸਵਾਗਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਹ ਵੀ ਪੜ੍ਹੋ : ਅਮਲੋਹ : ਕਿਸਾਨਾਂ ਦੇ ਹੱਕ ਲਈ ਅਕਾਲੀ-ਬਸਪਾ ਦਾ ਜ਼ਬਰਦਸਤ ਪ੍ਰਦਰਸ਼ਨ, ਘੇਰਿਆ ਕਾਕਾ ਰਣਦੀਪ ਦਾ ਦਫਤਰ