ਪੰਜਾਬ ਵਿਜੀਲੈਂਸ ਬਿਊਰੋ ਨੇ ਫਰਜ਼ੀ ਦਸਤਾਵੇਜ਼ ਦੇ ਆਧਾਰ ‘ਤੇ ਪੰਜਾਬ ਗ੍ਰਾਮੀਣ ਬੈਂਕ ਫਗਵਾੜਾ ਤੋਂ 25 ਲੱਖ ਦਾ ਕਰਜ਼ ਲੈ ਕੇ ਫਰਾਰ ਹੋਏ ਦੋਸ਼ੀ ਸਤੀਸ਼ ਝਾਅ ਵਾਸੀ ਚਕ ਹਕੀਮ, ਫਗਵਾੜਾ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਂਚ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੇ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਤੇ ਬੈਂਕ ਪੈਨਲ ਵੈਲਿਊਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਇਹ ਵੱਡਾ ਕਰਜ਼ਾ ਮਨਜ਼ੂਰ ਕਰਾਇਆ ਸੀ।
ਉਨ੍ਹਾਂ ਅੱਗੇ ਦੱਸਿਆ ਕਿਉਕਤ ਮਾਮਲੇ ਵਿਚ ਕੁੱਲ 16 ਦੋਸ਼ੀ ਹਨ ਜਿਨ੍ਹਾਂ ਵਿਚੋਂ 6 ਮੁਲਜ਼ਮਾਂ ਰਾਜ ਕੁਮਾਰ ਵਾਸੀ ਥਠਿਆਲਾ ਮੁਹੱਲਾ ਫਗਵਾੜਾ, ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਨੀ, ਜ਼ਿਲ੍ਹਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਾਲੋਨੀ, ਫਗਵਾੜਾ ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਤੇ ਰਾਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉੁਨ੍ਹਾਂ ਕਿਹਾ ਕਿ ਵਿਜੀਲੈਂਸ ਬਾਕੀ ਮੁਲਜ਼ਮਾਂ ਦੀ ਭਾਲ ਵਿਚ ਹੈ ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਸਾਰੇ ਫਰਜ਼ੀਵਾੜੇ ਵਿਚ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਤੇ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਧਿਕਾਰਕ ਅਹੁਦਿਆਂ ਦਾ ਗਲਤ ਇਸਤੇਮਾਲ ਕੀਤਾ ਤੇ ਕਰਜ਼ਾ ਲੈਣ ਵਾਲਿਆਂ ਨੂੰ ਪੂਰਾ ਸਹਿਯੋਗ ਦਿੱਤਾ। ਇਨ੍ਹਾਂ ਦੋਵਾਂ ਨੇ ਕਰਜ਼ਦਾਰਾਂ ਨਾਲ ਮਿਲੀਭੁਗਤ ਕੀਤੀ ਤੇ ਬੈਂਕ ਤੇ ਸਰਕਾਰ ਨੂੰ 3,40,71,00 ਦਾ ਨੁਕਸਾਨ ਪਹੁੰਚਾਇਆ।