ਪੰਜਾਬ ਵਿਚ ਵੀਰਵਾਰ ਨੂੰ 24 ਘੰਟਿਆਂ ਦੌਰਾਨ ਤਿੰਨ ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਜਦੋਂ ਕਿ 554 ਲੋਕਾਂ ਵਿਚ ਸੰਕਰਮਣ ਦੀ ਪੁਸ਼ਟੀ ਹੋਈ ਹੈ ਸੂਬੇ ਦੀ ਸੰਕਰਮਣ ਦਰ 4.09 ਫੀਸਦੀ ਰਿਕਾਰਡ ਕੀਤੀ ਗਈ ਹੈ। ਸਿਹਤ ਵਿਭਾਗ ਮੁਤਾਬਕ ਹੁਸ਼ਿਆਪੁਰ, ਪਠਾਨਕੋਟ, ਰੋਪੜ ਵਿਚ ਇਕ-ਇਕ ਸੰਕਰਮਿਤ ਦੀ ਮੌਤ ਹੋ ਗਈ।
ਮੋਹਾਲੀ ‘ਚ 143, ਜਲੰਧਰ ‘ਚ 69, ਲੁਧਿਆਣਾ ‘ਚ 50, ਹੁਸ਼ਿਆਰਪੁਰ ‘ਚ 47, ਬਠਿੰਡਾ ‘ਚ 37, ਪਟਿਆਲਾ ‘ਚ 36, ਰੋਪੜ ‘ਚ 31, ਐੱਸਬੀਐੱਸ ਨਗਰ ‘ਚ 28, ਅੰਮ੍ਰਿਤਸਰ ‘ਚ 20, ਕਪੂਰਥਲਾ ‘ਚ 15 ਫਰੀਦਕੋਟ ‘ਚ 12, ਫਤਿਹਗੜ੍ਹ ਸਾਹਿਬ, ਮੋਗਾ ‘ਚ 11-11, ਬਰਨਾਲਾ ‘ਚ 8, ਚਾਰ ਜ਼ਿਲ੍ਹਿਆਂ ‘ਚ 6-6, ਮਾਨਸਾ ‘ਚ 3 ਅਤੇ ਤਰਨਤਾਰਨ ਵਿਚ ਇਕ ਨਵਾਂ ਮਰੀਜ਼ ਮਿਲਿਆ ਹੈ।
ਕੋਵਿਡ-19 ਦੇ ਮਾਮਲਿਆਂ ਵਿਚ ਹੋਏ ਵਾਧੇ ਦੇ ਬਾਅਦ ਪੰਜਾਬ ਸਰਕਾਰ ਸਖਤੀ ਦੇ ਮੂਡ ਵਿਚ ਨਹੀਂ ਦਿਖ ਰਹੀ ਹੈ। ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੀ ਸਮੀਖਿਆ ਬੈਠਕ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਮਹਾਮਾਰੀ ਦੀ ਰੋਕਥਾਮ ਲਈ ਵਿਭਾਗ ਨੂੰ ਅਹਿਤਿਆਤ ਵਰਤਣ ਸਬੰਧੀ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਨੂੰ ਕਿਹਾ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਸ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਐਡੀਸ਼ਨਲ ਚੀਫ ਸੈਕ੍ਰੇਟਰੀ ਨੂੰ ਕੇਂਦਰ ਤੋਂ ਕਾਰਨ ਦੱਸੋ ਨੋਟਿਸ ਹੋਇਆ ਜਾਰੀ : ਸੂਤਰ
ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀ ਬਰਸਤੀ ਮੌਸਮ ਵਾਲੀਆਂ ਬੀਮਾਰੀਆਂ ਨਾਲ ਨਿਪਟਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬੀਮਾਰੀਆਂ ਨਾਲ ਨਿਪਟਣ ਲਈ ਸਹੀ ਮਾਤਰਾ ਵਿਚ ਦਵਾਈਆਂ ਤੇ ਹੋਰ ਸਾਜੋ ਸਾਮਾਨ ਦੀ ਵਿਵਸਥਾ ਯਕੀਨੀ ਬਣਾਉਣ ਨੂੰ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।
CM ਮਾਨ ਨੇ ਕਿਹਾ ਕਿ ਕੋਵਿਡ, ਡੇਂਗੂ ਤੇ ਮਲੇਰੀਆ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁਹਿੰਮ ਮਦਦਗਾਰ ਹੋਵੇਗੀ। ਲੋਕਾਂ ਨੂੰ ਆਪਣੀ ਸੁਰੱਖਿਆ ਲਈ ਵਧ ਤੋਂ ਵਧ ਅਹਿਤਿਆਤ ਵਰਤਣ ਲਈ ਜਾਗਰੂਕ ਕਰਨ ਲਈ ਇਹ ਸਮੇਂ ਦੀ ਲੋੜ ਹੈ। ਉੁਨ੍ਹਾਂ ਕਿਹਾ ਕਿ ਗੈਰ-ਸਰਕਾਰੀ ਸੰਗਠਨਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਦਿਸ਼ਾ ਵਿਚ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: