ਲਖਨਊ ਵਿਚ ਇਕ ਲੜਕੀ ਦੀ ਛੱਤ ਤੋਂ ਡਿਗਣ ਨਾਲ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਸੂਫੀਆਨ ਨਾਂ ਦੇ ਨੌਜਵਾਨ ‘ਤੇ ਛੱਤ ਤੋਂ ਸੁੱਟਣ ਦਾ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦਾ ਦੋਸ਼ ਹੈ ਕਿ ਲੜਕਾ ਲੜਕੀ ਨੂੰ ਬਲੈਕਮੇਲ ਕਰਕੇ ਧਰਮ ਪਰਿਵਰਤਨ ਕਰਕੇ ਵਿਆਹ ਕਰਨ ਦਾ ਦਬਾਅ ਬਣਾ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਲਖਨਊ ਦੇ ਥਾਣਾ ਦੁਬੱਗਾ ਖੇਤਰ ਦਾ ਹੈ, ਉਥੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਨਾਬਾਲਗ ਲੜਕੀ ਛੱਤ ਤੋਂ ਹੇਠਾਂ ਡਿੱਗ ਗਈ ਤੇ ਗੰਭੀਰ ਤੌਰ ‘ਤੇ ਜ਼ਖਮੀ ਹੋ ਗਈ। ਇਸ ਦੇ ਬਾਅਦ ਉਸ ਨੂੰ ਲਖਨਊ ਦੇ ਟ੍ਰਾਮਾ ਸੈਂਟਰ ਵਿਚ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰ ਦਾ ਦੋਸ਼ ਹੈ ਕਿ ਸੂਫੀਆਨ ਨਾਂ ਦੇ ਨੌਜਵਾਨ ਨੇ 17 ਸਾਲਾ ਲੜਕੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ। ਮ੍ਰਿਤਕਾ ਦੀ ਮਾਂ ਦਾ ਕਹਿਣਾ ਹੈ ਕਿ ਦੋਸ਼ੀ ਪਿਛਲੇ ਕਈ ਦਿਨਾਂ ਤੋਂ ਉਸ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਦੀ ਵੀਡੀਓ ਬਣਾ ਕੇ ਧਰਮ ਪਰਿਵਰਤਨ ਕਰਵਾ ਕੇ ਜ਼ਬਰਦਸਤੀ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ।
ਇਹ ਵੀ ਪੜ੍ਹੋ : ਸ਼ਰਧਾ ਕਤਲ ਕੇਸ : ਆਫਤਾਬ ਦਾ ਹੋਵੇਗਾ ਨਾਰਕੋ ਟੈਸਟ, ਸਾਕੇਤ ਕੋਰਟ ਨੇ ਪੁਲਿਸ ਨੂੰ ਦਿੱਤੀ ਇਜਾਜ਼ਤ
ਬੱਚੀ ਦੀ ਮੌਤ ਦੀ ਖਬਰ ਮਿਲਦੇ ਹੀ ਉਸਦੇ ਰਿਸ਼ਤੇਦਾਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: