ਗੁਰਦਾਸਪੁਰ ਵਿੱਚ ਸਿਹਤ ਵਿਭਾਗ ਦੀ ਟੀਮ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਟੀਮ ਨੇ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਸਿਵਲ ਸਰਜਨ ਡਾ: ਹਰਭਜਨ ਰਾਮ ਮੰਡੀ ਦੀ ਅਗਵਾਈ ਹੇਠ ਜ਼ੋਨਲ ਲਾਇਸੈਂਸਿੰਗ ਅਥਾਰਟੀ ਕੁਲਵਿੰਦਰ ਸਿੰਘ ਅਤੇ ਡਰੱਗਜ਼ ਕੰਟਰੋਲ ਅਫ਼ਸਰ ਬਬਲੀਨ ਕੌਰ ਨੇ 5 ਮੈਡੀਕਲ ਸਟੋਰਾਂ ਦਾ ਨਿਰੀਖਣ ਕੀਤਾ। ਇਨ੍ਹਾਂ ‘ਚੋਂ 3 ਬਰਿਆਰ ‘ਤੇ ਅਤੇ 2 ਹਰਦੋਚੰਨੀ ਰੋਡ ‘ਤੇ ਚੱਲ ਰਹੀਆਂ ਹਨ।
ਸਿਹਤ ਵਿਭਾਗ ਦੀ ਟੀਮ ਨੇ ਬਰਿਆਰ ਦੇ ਮੈਡੀਕਲ ਸਟੋਰਾਂ ਵਿੱਚੋਂ ਮੋਦੀ ਮੈਡੀਕਲ ਸਟੋਰ, ਕੇ.ਆਰ.ਗਰਗ ਮੈਡੀਕਲ ਸਟੋਰ ਅਤੇ ਬੁਮਰਾਹ ਮੈਡੀਕਲ ਸਟੋਰ ਦੀ ਜਾਂਚ ਕੀਤੀ ਗਈ। ਟੀਮ ਅਨੁਸਾਰ ਇਨ੍ਹਾਂ ਵਿੱਚ ਕਈ ਕਮੀਆਂ ਪਾਈਆਂ ਗਈਆਂ ਹਨ, ਜਿਸ ਸਬੰਧੀ ਰਿਪੋਰਟ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ। ਹਰਦੋਚੰਨੀ ਰੋਡ ’ਤੇ ਬਲਦੇਵ ਮੈਡੀਕਲ ਸਟੋਰ ਦੀ ਚੈਕਿੰਗ ਕਰਨ ’ਤੇ ਕੋਈ ਯੋਗ ਵਿਅਕਤੀ ਮੌਜੂਦ ਨਹੀਂ ਮਿਲਿਆ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਦੇ BSF ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਹੋਈ ਮੌ.ਤ, ਲੰਬੇ ਸਮੇਂ ਤੋਂ ਸਨ ਬਿਮਾਰ
ਉੱਥੇ ਬਿਨਾਂ ਪਰਚੀ ਤੋਂ ਦਵਾਈਆਂ ਵੇਚੀਆਂ ਜਾ ਰਹੀਆਂ ਸਨ। ਇਸ ਤੋਂ ਇਲਾਵਾ ਹਰਦੋਚੰਨੀ ਰੋਡ ’ਤੇ ਮਠਾਰੂ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ ਤਾਂ 2256 ਕੈਪਸੂਲ ਜ਼ਬਤ ਕੀਤੇ ਗਏ। ਜਿਸ ਦੀ ਨਸ਼ੇ ਵਜੋਂ ਦੁਰਵਰਤੋਂ ਕੀਤੀ ਜਾਂਦੀ ਹੈ। ਉਸ ਦੀ ਕੀਮਤ 66 ਹਜ਼ਾਰ ਰੁਪਏ ਹੈ। ਮਠਾਰੂ ਮੈਡੀਕਲ ਸਟੋਰ ਤੋਂ ਬਰਾਮਦ ਦਵਾਈਆਂ ਨੂੰ ਅਗਲੀ ਕਾਰਵਾਈ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਡਰੱਗਜ਼ ਕੰਟਰੋਲ ਅਫ਼ਸਰ ਬਬਲੀਨ ਕੌਰ ਨੇ ਗੁਰਦਾਸਪੁਰ ਦੇ ਸਮੂਹ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਦਵਾਈਆਂ ਨਸ਼ਾ ਕਰਨ ਲਈ ਵਰਤੀਆਂ ਜਾਂਦੀਆਂ ਹਨ, ਉਹ ਬਿਨਾਂ ਬਿੱਲ ਤੋਂ ਨਾ ਖਰੀਦੀਆਂ ਜਾਣ ਅਤੇ ਨਾ ਹੀ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਨੂੰ ਵੇਚੀਆਂ ਜਾਣ। ਡਾਕਟਰ ਦੀ ਪਰਚੀ ਤੋਂ ਬਿਨਾਂ NTC ਕਿੱਟ ਨਹੀਂ ਵੇਚੀ ਜਾਣੀ ਚਾਹੀਦੀ। ਜੇਕਰ ਕੋਈ ਕੈਮਿਸਟ ਅਜਿਹਾ ਕਰਦਾ ਪਾਇਆ ਗਿਆ ਤਾਂ ਵਿਭਾਗ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: