29 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਵਿਚ ਮੋਹਾਲੀ ਸੀਬੀਆਈ ਅਦਾਲਤ ਵੱਲੋ ਦੋਸ਼ੀ ਕਰਾਰ ਦਿਤੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦਾ ਫੈਸਲਾ ਮੁਲਤਵੀ ਹੋ ਗਿਆ। ਹੁਣ ਇਸ ਮਾਮਲੇ ਵਿਚ 4 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।
ਗੌਰਤਲਬ ਹੈ ਕਿ ਸੀਬੀਆਈ ਕੋਰਟ ਮੋਹਾਲੀ ਨੇ 1993 ਦੇ ਇਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਤੇ ਜਗਤਾਰ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਦੀ ਅੱਜ ਸੁਣਵਾਈ ਹੋਣੀ ਸੀ ਪਰ ਵਕੀਲ ਪੇਸ਼ ਨਹੀਂ ਹੋ ਸਕੇ ਜਿਸ ਦੇ ਬਾਅਦ ਜੱਜ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਤੇ ਸਜ਼ਾ 4 ਨਵੰਬਰ ਨੂੰ ਸੁਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੀਬੀਆਈ ਦੀ ਇਕ ਅਦਾਲਤ ਨੇ 30 ਸਾਲ ਪੁਰਾਣੇ ਤਰਨਤਾਰਨ ਪੁਲਿਸ ਮੁਕਾਬਲੇ ‘ਤੇ ਆਪਣਾ ਫੈਸਲਾ ਸੁਣਾਇਆ ਜਿਸ ਵਿਚ ਓਬੋਕੇ ਵਾਸੀ ਹਰਬੰਸ ਸਿੰਘ ਤੇ ਇਕ ਅਣਪਛਾਤੇ ਅੱਤਵਾਦੀ ਪੁਲਿਸ ਦੀ ਗੋਲੀਬਾਰੀ ਵਿਚ ਮਾਰਿਆ ਗਿਆ ਸੀ।