The House passed : ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੂੰ ਮੌਜੂਦਾ ਬਜਟ ਸੈਸ਼ਨ ਦੌਰਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ‘ਤੇ ਛਾਪੇਮਾਰੀ ਨੂੰ ਗਲਤ ਕਰਾਰ ਦਿੱਤਾ ਅਤੇ ਨਿੰਦਾ ਕਰਦਿਆਂ ਮਤਾ ਪਾਸ ਕੀਤਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਮਤੇ ਨੂੰ ਪੇਸ਼ ਕਰਦਿਆਂ ਕਿਹਾ ਕਿ ਸਦਨ ਨੇ ਕੇਂਦਰੀ ਏਜੰਸੀਆਂ ਜਿਵੇਂ ਸੀਬੀਆਈ, ਈਡੀ, ਐਨਆਈਏ ਆਦਿ ਦੇ ਕਿਸਾਨਾਂ, ਰਾਜਨੀਤਿਕ ਤੌਰ ‘ਤੇ ਚੁਣੇ ਹੋਏ ਨੁਮਾਇੰਦਿਆਂ ਅਤੇ ਇੱਥੋਂ ਤਕ ਕਿ ਕੁਝ ਹੋਰ ਅਧਿਕਾਰੀਆਂ ਸਮੇਤ ਨਿਰਦੋਸ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਇਸਦੀ ਚਿੰਤਾ ਜ਼ਾਹਰ ਕੀਤੀ ਹੈ।
ਵਿਧਾਨ ਸਭਾ ਸੈਸ਼ਨ ਦੌਰਾਨ, ਇਸ ਸਦਨ ਦਾ ਮੈਂਬਰ, ਸੁਖਪਾਲ ਸਿੰਘ ਖਹਿਰਾ ਸਦਨ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿਣ ਲਈ ਮਜਬੂਰ ਹੈ ਅਤੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਲਈ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗਲਤ ਅਤੇ ਗੈਰ ਸੰਵਿਧਾਨਕ ਦਖਲਅੰਦਾਜ਼ੀ ਕਾਰਨ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਸਦਨ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ। ਕੇਂਦਰੀ ਏਜੰਸੀ ਦੀ ਇਹ ਕਾਰਵਾਈ ਨਿੰਦਣਯੋਗ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਦਨ ਵਿੱਚ ਸਿਫਰ ਸੈਸ਼ਨ ਕਾਲ ਦੌਰਾਨ ਸੁਖਪਾਲ ਖਹਿਰਾ ਦੀ ਰਿਹਾਇਸ਼ ‘ਤੇ ਈਡੀ ਦੇ ਛਾਪਿਆਂ ਦਾ ਮੁੱਦਾ ਫਿਰ ਸਾਹਮਣੇ ਆਇਆ। ਸਦਨ ਵਿੱਚ ਮੌਜੂਦ ਸੁਖਪਾਲ ਖਹਿਰਾ ਨੇ ਕਿਹਾ ਕਿ ਈਡੀ ਦੇ ਉਸਦੇ ਖ਼ਿਲਾਫ਼ ਕਾਰਵਾਈ ਦਾ ਮੁੱਖ ਕਾਰਨ ਇਹ ਹੈ ਕਿ ਉਹ ਤਿੰਨੋਂ ਖੇਤੀ ਕਾਨੂੰਨਾਂ ਦਾ ਖੁੱਲ੍ਹ ਕੇ ਵਿਰੋਧ ਕਰਦਾ ਹੈ ਅਤੇ ਕਿਸਾਨ ਅੰਦੋਲਨ ਦਾ ਪੱਖ ਪੂਰ ਰਿਹਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਡਰਾਉਣ ਲਈ ਆਪਣੀ ਏਜੰਸੀ ਦੀ ਵਰਤੋਂ ਕੀਤੀ ਹੈ।