ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਆਮ ਆਦਮੀ ਪਾਰਟੀ ਨੇ ਵਿਸ਼ਵਾਸ ਮਤ ਪੇਸ਼ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਇਸ ਨੂੰ ਪੇਸ਼ ਕੀਤਾ। ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਇਸ ਦਾ ਸਮਰਥਨ ਕੀਤਾ। ਇਸ ਦੀ ਵੋਟਿੰਗ ਹੁਣ 3 ਅਕਤੂਬਰ ਨੂੰ ਹੋਵੇਗੀ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਸ਼ਵਾਸ ਮਤਾ ਪੇਸ਼ ਕਰਨ ਨੂੰ ਕਾਨੂੰਨ ਦੇ ਖਿਲਾਫ ਦੱਸਿਆ। ਉਨ੍ਹਾਂ ਨੇ ਵਿਧਾਨ ਸਭਾ ਵਿਚ ਖੂਬ ਹੰਗਾਮਾ ਕੀਤਾ ਜਿਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਬਾਹਰ ਜਾਣ ਨੂੰ ਕਿਹਾ। ਕਾਂਗਰਸੀ ਵਿਧਾਇਕਾਂ ਨੇ ਵਿਰੋਧ ਜਾਰੀ ਰੱਖਿਆ ਤਾਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਜਿਸ ਦੇ ਬਾਅਦ ਉਨ੍ਹਾਂ ਨੇ ਬਾਹਰ ਜਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਭਾਜਪਾ ਨੇ ‘ਆਪ੍ਰੇਸ਼ਨ ਲੋਟਸ’ ਦੇ ਦੋਸ਼ ਨੂੰ ਝੂਠਾ ਦੱਸ ਕੇ ਵਾਕਆਊਟ ਕਰ ਦਿੱਤਾ।
ਇਸ ਤੋਂ ਬਾਅਦ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਬਾਹਰ ਭਾਜਪਾ ਖਿਆਲੀ ਪੁਲਾਓ ਬਣਾ ਰਹੀ ਹੈ। ਕਾਂਗਰਸ ਕੀ ਕਰ ਰਹੀ ਹੈ।ਇਹ ਪੰਜਾਬ ਦੇ ਲੋਕ ਦੇਖ ਰਹੇ ਹਨ।
CM ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰ ਬਦਲਣ ਦੇ ਬਾਅਦ ਕਈ ਫਾਈਲਾਂ ‘ਤੇ ਸਾਈਨ ਕੀਤੇ। ਉਹ ਜਾਨਣਾ ਚਾਹੁੰਦੇ ਹਨ ਕਿ ਇਸ ‘ਤੇ ਸਾਈਨ ਕਿਉਂ ਕੀਤੇ ਪਰ ਹੁਣ ਉਹ ਕਿਤੇ ਮਿਲ ਨਹੀਂ ਰਹੇ ਹਨ। ਉਨ੍ਹਾਂ ਨੇ ਕਾਂਗਰਸੀਆਂ ਤੋਂ ਪੁੱਛਿਆ ਕਿ ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਕਿਥੇ ਹਨ।
ਦੱਸ ਦੇਈਏ ਕਿ ਵਿਸ਼ਵਾਸ ਮਤ ਲਈ ਸਪੈਸ਼ਲ ਸੈਸ਼ਨ ਬੁਲਾਉਣ ਨੂੰ ਲੈ ਕੇ ਆਪ ਸਰਕਾਰ ਤੇ ਰਾਜਪਾਲ ਵਿਚ ਕਾਫੀ ਚਰਚਾ ਹੋਈ ਸੀ। ਗਵਰਨਰ ਨੇ ਪਹਿਲਾਂ ਇਸ ਨੂੰ ਮਨਜ਼ੂਰੀ ਦਿੱਤੀ ਪਰ ਬਾਅਦ ਵਿਚ ਰੱਦ ਕਰ ਦਿੱਤਾ। ਇਸ ਦੇ ਬਾਅਦ ਆਪ ਸਰਕਾਰ ਨੇ ਫਿਰ ਮੰਤਰੀ ਮੰਡਲ ਦੀ ਮੀਟਿੰਗ ਕਰਕੇ 27 ਸਤੰਬਰ ਨੂੰ ਸੈਸ਼ਨ ਬੁਲਾ ਲਿਆ ਜਿਸ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਰਾਜਪਾਲ ਨੇ ਏਜੰਡਾ ਮੰਗਿਆ। ਇਸ ਦੇ ਬਾਅਦ ਸਰਕਾਰ ਨੇ ਵਿਧਾਨ ਸਭਾ ਵਿਚ ਜੀਐੱਸਟੀ, ਪਰਾਲੀ ਤੇ ਬਿਜਲੀ ਮੁੱਦੇ ਦੱਸੇ ਜਿਸ ਦੇ ਬਾਅਦ ਸੈਸ਼ਨ ਨੂੰ ਗਵਰਨਰ ਦੀ ਮਨਜ਼ੂਰੀ ਮਿਲ ਗਈ।
ਵੀਡੀਓ ਲਈ ਕਲਿੱਕ ਕਰੋ -: