ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦੁਰਵਿਵਹਾਰ ਦੇ ਬਾਅਦ ਵਾਈਸ ਚਾਂਸਲ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਾਮਲਾ ਭਖਦਾ ਜਾ ਰਿਹਾ ਹੈ। ਡਾਕਟਰਾਂ ਵੱਲੋਂ ਸਿਹਤ ਮੰਤਰੀ ਵੱਲੋਂ ਕੀਤੇ ਗਏ ਵਿਵਹਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਿਹਤ ਮੰਤਰੀ ਤੋਂ ਉਨ੍ਹਾਂ ਦੇ ਦੁਰਵਿਵਹਾਰ ਲਈ ਤੁਰੰਤ ਬਿਨਾਂ ਸ਼ਰਤ ਮੁਆਫੀ ਅਤੇ ਅਸਤੀਫੇ ਦੀ ਮੰਗ ਕੀਤੀ ਹੈ। ਆਈਐਮਏ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਦਖਲ ਦੇਣ ਅਤੇ ਮੰਤਰੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
IMA ਸਿਹਤ ਮੰਤਰੀ ਵੱਲੋਂ 29 ਜੁਲਾਈ 2022 ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਪਮਾਨ ਕਰਨ ਵਾਲੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਨਾ ਸਿਰਫ਼ ਸਤਿਕਾਰਯੋਗ ਵਾਈਸ ਚਾਂਸਲਰ ਡਾ. ਰਾਜ ਬਹਾਦਰ ਲਈ ਅਪਮਾਨਜਨਕ ਹੈ, ਸਗੋਂ ਸਮੁੱਚੇ ਡਾਕਟਰੀ ਭਾਈਚਾਰੇ ਦਾ ਅਪਮਾਨ ਹੈ।
ਬਹੁਤ ਸਾਰੇ ਸਿਆਸਤਦਾਨਾਂ ਦੁਆਰਾ ਡਾਕਟਰੀ ਭਾਈਚਾਰੇ ਨੂੰ ਅਪਮਾਨ ਅਤੇ ਪਰੇਸ਼ਾਨ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ ਹੋਈਆਂ ਹਨ। ਜਿਸ ਕਾਰਨ ਡਾਕਟਰਾਂ ਵਿੱਚ ਰੋਸ ਹੈ। ਡਾਕਟਰ ਦੀ ਇੱਜ਼ਤ ਅਤੇ ਅਜਿਹੇ ਸੀਨੀਅਰ ਵਿਅਕਤੀ ਦੁਆਰਾ ਕੀਤੇ ਗਏ ਕੰਮ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਗੌਰਤਲਬ ਹੈ ਕਿ ਬੀਤੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਾਰ ਹਸਪਤਾਲ ਦੇ ਨਿਰੀਖਣ ਦੌਰਾਨ ਇਕ ਵਾਰਡ ਵਿਚ ਆਪਣੀ ਟੀਮ ਨਾਲ ਪਹੁੰਚੇ ਜਿਥੇ ਇਕ ਬੈੱਡ ‘ਤੇ ਫਟਿਆ ਹੋਇਆ ਗੱਦਾ ਵਿਛਿਆ ਸੀ ਜਿਸ ਨੂੰ ਦੇਖਣ ਦੇ ਬਾਅਦ ਮੰਤਰੀ ਵੱਲੋਂ ਵਾਈਸ ਚਾਂਸਲ ਨੂੰ ਗੱਦੇ ‘ਤੇ ਲੇਟਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂ ਬਰਦਾਸ਼ਤ ਨਹੀਂ ਕਰੇਗੀ।