ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿਚ ਸਥਿਤ 50 ਕੇਂਦਰਾਂ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ 10 ਲੱਖ ਮੁਲਾਜ਼ਮਾਂ ਲਈ ਭਰਤੀ ਮੁਹਿੰਮ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿਚ ਇਹ ਮੈਗਾ ਸਮਾਰੋਹ ਰੇਲ ਕੋਚ ਫੈਕਟਰੀ ਕਪੂਰਥਲਾ ਤੇ ਪਟਿਆਲਾ ਲੋਕੋਮੋਟਿਵ ਵਰਕਸ ਪਟਿਆਲਾ ਵਿਚ ਕਰਵਾਇਆ ਗਿਆ। ਸਮਾਰੋਹ ਦੌਰਾਨ ਦੇਸ਼ ਭਰ ਦੇ 75000 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਪ੍ਰਧਾਨ ਮੰਤਰੀ ਮੋਦੀ ਨੇ ਵਰਚੂਅਲੀ ਨਵੇਂ ਚੁਣੇ ਗਏ ਲੜਕੇ-ਲੜਕੀਆਂ ਨੂੰ ਸੰਬੋਧਨ ਕੀਤਾ। ਰੇਲ ਕੋਚ ਫੈਕਟਰੀ ਵਿਚ ਇਹ ਪ੍ਰੋਗਰਾਵ ਵਾਰਸ ਸ਼ਾਹ ਹਾਲ ਵਿਚ ਆਯੋਜਿਤ ਕੀਤਾ ਗਿਆ ਜਿਥੇ ਮੁੱਖ ਮਹਿਮਾਨ ਵਜੋਂ ਕੇਂਦਰ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੁੱਲ 54 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੇ ਕਿਹਾ ਕਿ 200 ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਣੀ ਹੈ। ਇਨ੍ਹਾਂ ਨਵੇਂ ਚੁਣੇ ਹੋਏ ਲੋਕਾਂ ਨੂੰ ਈਐੱਸਆਈਸੀ, ਡਾਕ ਵਿਭਾਗ, ਬੀਐੱਸਐੱਫ, ਰਾਸ਼ਟਰੀਕ੍ਰਿਤ ਬੈਂਕਾਂ ਆਦਿ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤੀਆਂ। ਇਹ ਭਰਤੀ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀ ਤਰਫੋਂ ਅਤੇ ਭਰਤੀ ਏਜੰਸੀਆਂ ਜਿਵੇਂ ਕਿ UPSC, SSC, ਰੇਲਵੇ ਭਰਤੀ ਬੋਰਡ ਦੁਆਰਾ ਕੀਤੀ ਜਾਂਦੀ ਹੈ।
ਤੇਜ਼ੀ ਨਾਲ ਭਰਤੀ ਲਈ ਚੋਣ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ ਅਤੇ ਤਕਨਾਲੋਜੀ ਨੂੰ ਸਮਰੱਥ ਬਣਾਇਆ ਗਿਆ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: