ਅੱਜ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿੱਚ ਬਿਜਲੀ ਸਮਝੌਤੇ ਰੱਦ ਕਰਨ ਅਤੇ ਮਹਿੰਗੀ ਬਿਜਲੀ ਬਾਰੇ ਵ੍ਹਾਈਟ ਪੇਪਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਟਿਕੀਆਂ ਹਨ ਕਿ ਉਹ ਇਸ ਇਜਲਾਸ ਵਿੱਚ ਸ਼ਾਮਲ ਹੁੰਦੇ ਹਨ ਕਿ ਨਹੀਂ।
ਹਾਲਾਂਕਿ ਕਿਆਸ ਲਾਏ ਜਾ ਰਹੇ ਹਨ ਕਿ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੈਰ-ਹਾਜ਼ਰ ਰਹਿਣ ਦੀ ਸੰਭਾਵਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ ਅਤੇ ਉਹ ਹਾਲ ਹੀ ਵਿੱਚ ਹੋਈਆਂ ਘਟਨਾਵਾਂ ਕਰਕੇ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਉਹ ਵਿਧਾਨ ਸਭਾ ਸੈਸ਼ਨ ਵਿੱਚ ਗੈਰ-ਹਾਜ਼ਰ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਵ੍ਹਾਈਟ ਪੇਪਰ ‘ਤੇ ਵਿਸ਼ੇਸ਼ ਨਜ਼ਰ ਰਹੇਗੀ ਕਿਉਂਕਿ ਵਿਰੋਧੀ ਧਿਰਾਂ ਨੂੰ ਖਦਸ਼ਾ ਹੈ ਕਿ ਵ੍ਹਾਈਟ ਪੇਪਰ ਸਿਰਫ ਅੱਖਾਂ ਪੂੰਝਣ ਵਾਲੀ ਕਾਰਵਾਈ ਹੋ ਸਕਦੀ ਹੈ ਕਿਉਂਕਿ ਬਿਜਲੀ ਸਮਝੌਤਿਆਂ ਵਿੱਚ ਸਿਆਸੀ ਲੋਕਾਂ ਦੇ ਨਾਲ ਅਫਸਰਸ਼ਾਹੀ ਦੀ ਘੇਰਾਬੰਦੀ ਵੀ ਹੋ ਜਾਣੀ ਹੈ। ਇਸੇ ਦੌਰਾਨ ਕੇਂਦਰੀ ਬਿਜਲੀ ਟ੍ਰਿਬਿਊਨਲ ਨੇ ਕਈ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ‘ਤੇ ਵੀ ਰੋਕ ਲਾ ਦਿੱਤੀ ਹੈ, ਜੋ ਪੰਜਾਬ ਸਰਕਾਰ ਲਈ ਵੱਡਾ ਝਟਕਾ ਵੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਰਾਜਨੀਤੀ ‘ਚ ਵੱਡਾ ਧਮਾਕਾ, ਮੁੜ ‘ਆਪ’ ਦੇ ਹੋ ਸਕਦੇ ਨੇ ਸੁੱਚਾ ਸਿੰਘ ਛੋਟੇਪੁਰ
ਦੱਸ ਦੇਈਏ ਕਿ ਮੰਤਰੀ ਮੰਡਲ ਨੇ ਵਿਸ਼ੇਸ਼ ਇਜਲਾਸ ਨੂੰ ਇੱਕ ਦਿਨ ਹੋਰ ਵਧਾ ਕੇ 11 ਨਵੰਬਰ ਨੂੰ ਵੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਇਜਲਾਸ 8 ਨਵੰਬਰ ਦਿਨ ਸੋਮਵਾਰ ਨੂੰ ਸ਼ੁਰੂ ਹੋਵੇਗਾ ਅਤੇ 11 ਨਵੰਬਰ ਨੂੰ ਖਤਮ ਹੋਵੇਗਾ। 9 ਤੇ 10 ਨਵੰਬਰ ਨੂੰ ਛੁੱਟੀ ਹੋਵੇਗੀ ਜਦੋਂਕਿ 11 ਨਵੰਬਰ ਨੂੰ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਬੀ.ਐੱਸਐੱਫ. ਦੇ ਅਧਿਕਾਰ ਖੇਤਰ ਵਿੱਚ ਕੀਤੇ ਵਾਧੇ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਧਾਨਕ ਕੰਮਕਾਜ ਹੋਵੇਗਾ। ਇਜਲਾਸ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਵੀ ਰੱਦ ਕੀਤਾ ਜਾ ਸਕਦਾ ਹੈ।