ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅੱਜ ਮਾਨ ਸਰਕਾਰ ਦੇ ਵਿਸ਼ਵਾਸ ਪ੍ਰਸਤਾਵ ‘ਤੇ ਫਿਰ ਬਹਿਸ ਤੋਂ ਹੋਈ। ਇਸ ਦੇ ਬਾਅਦ ਸੀਐੱਮ ਨੇ ਚਰਚਾ ਦਾ ਜਵਾਬ ਦਿੱਤਾ ਤੇ ਬਾਅਦ ਵਿਚ ਵਿਸ਼ਵਾਸ ਮਤ ਜਿੱਤ ਲਿਆ। ਪ੍ਰਸਤਾਵ ਦੇ ਸਮਰਥਨ ਵਿਚ 93 ਵਿਧਾਇਕਾਂ ਨੇ ਵੋਟ ਪਾਈ।
ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਇਕ ਹੈ। ਭਾਜਪਾ ਆਪ੍ਰੇਸ਼ਨ ਲੋਟਸ ਚਲਾ ਕੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਖਰੀਦ ਕੇ ਸਰਕਾਰਾਂ ਬਣਾ ਰਹੀ ਹੈ। ਭਾਜਪਾ ਨੇ ਕਾਂਗਰਸ ਦੇ ਵਿਧਾਇਕ ਖਰੀਦੇ ਪਰ ਕਾਂਗਰਸ ਚੁੱਪ ਹੈ। ਕਾਂਗਰਸ ਨੇ ਚਰਚਾ ਵਿਚ ਹਿੱਸਾ ਤਕ ਨਹੀਂ ਲਿਆ।
ਦੀਪਕ ਟੀਨੂੰ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਏਐੱਸਆਈ ਨੂੰ ਬਰਖਾਸਤ ਕਰਕੇ 7 ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ। ਦੀਪਕ ਦਾ ਆਊਟਲੁੱਕ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਜਲਦ ਹੀ ਉਸ ਨੂੰ ਫੜ ਲਿਆ ਜਾਵੇਗਾ। ਸੀਐੱਮ ਨੇ ਗੰਨੇ ਦਾ ਸਮਰਥਨ ਮੁੱਲ ਵਧਾਉਣ ਦਾ ਵੀ ਐਲਾਨ ਕੀਤਾ। ਗੰਨੇ ਦੇ ਸਮਰਥਨ ਮੁੱਲ ਵਿਚ 20 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਰਕਾਰ ‘ਤੇ 200 ਕਰੋੜ ਰੁਪਏ ਤੋਂ ਵਧ ਦਾ ਬੋਝ ਪਵੇਗਾ।
ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਕੋਸ਼ਿਸ਼ ਕਰਾਂਗੇ ਕਿ ਹਲਵਾਰਾ ਏਅਰਪੋਰਟ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਹੋਵੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਾਜਪਾ ਜਿਥੇ ਲੋਕਤਾਂਤ੍ਰਿਕ ਤਰੀਕੇ ਨਾਲ ਸਰਕਾਰ ਨਹੀਂ ਬਣਾ ਸਕਦੀ ਉਥੇ ਉਹ ਦੂਜੀਆਂ ਪਾਰਟੀਆਂ ਦੇ ਵਿਧਾਇਕ ਖਰੀਦ ਲੈਂਦੀ ਹੈ। ਉਨ੍ਹਾਂ ਨੇ ਇਕ ਕਵਿਤਾ ਵੀ ਸੁਣਾ ਅਤੇ ਇਸ ਵਿਚ ਭਾਜਪਾ ‘ਤੇ ਖੂਬ ਨਿਸ਼ਾਨੇ ਸਾਧੇ। ਅਨਮੋਲ ਨੇ ਅਰਵਿੰਦ ਕੇਜਰੀਵਾਲ ਦੀ ਤਾਰੀਫ ਕੀਤੀ ਤੇ ਕਿਹਾ ਕਿ ਉਹ ਇਕ ਦਿਨ ਪ੍ਰਧਾਨ ਮੰਤਰੀ ਬਣਨਗੇ।