ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਆਪਣੀ ਪਤਨੀ ਤੇ 6 ਸਾਲਾ ਧੀ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਉਸ ਦੇ ਮਾਤਾ-ਪਿਤਾ ਅਜੇ ਵੀ ਫਰਾਰ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਮੰਗਲਵਾਰ ਸਵੇਰੇ ਜਦੋਂ ਜਸਵੀਰ ਕੌਰ ਘਰ ਵਿੱਚ ਕੱਪੜੇ ਧੋ ਰਹੀ ਸੀ ਤਾਂ ਉਸ ਦੀ ਛੇ ਸਾਲਾ ਬੇਟੀ ਸੁਖਪ੍ਰੀਤ ਕੌਰ ਸਕੂਲ ਜਾਣ ਲਈ ਤਿਆਰ ਸੀ। ਉਹ ਅਜੇ ਘਰੋਂ ਸਕੂਲ ਜਾਣ ਲਈ ਨਿਕਲ ਰਹੀ ਸੀ ਕਿ ਅਮਰਜੀਤ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਧੀ ਅਤੇ ਪਤਨੀ ’ਤੇ ਹਮਲਾ ਕਰ ਦਿੱਤਾ, ਜਿਸ ਕਰਕੇ ਜਸਵੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਲਾਂਕਿ ਉਸ ਦੀ ਧੀ ਸੁਖਪ੍ਰੀਤ ਕੌਰ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

ਮ੍ਰਿਤਕ ਔਰਤ ਦੀ ਪਛਾਣ 32 ਸਾਲਾ ਜਸਵੀਰ ਕੌਰ ਅਤੇ ਉਸ ਦੀ 6 ਸਾਲਾਂ ਧੀ ਸੁਖਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਡੀਐਸਪੀ ਬਾਂਸਲ ਮੁਤਾਬਕ ਮ੍ਰਿਤਕ ਔਰਤ ਜਸਵੀਰ ਕੌਰ ਦਾ ਆਪਣੇ ਪਤੀ ਅਮਰਜੀਤ ਸਿੰਘ ਨਾਲ ਕਾਫ਼ੀ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ।






















