ਫਰੀਦਕੋਟ ਵਿਖੇ ਐੱਮਬੀਬੀਐੱਸ ਦੇ ਫਾਈਨਲ ਈਅਰ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ। ਉਕਤ ਵਿਦਿਆਰਥੀ ਪੀਜੀ ਵਿਚ ਰਹਿ ਰਿਹਾ ਸੀ। ਉਸ ਨੇ ਫਰੀਦਕੋਟ ਮੈਡੀਕਲ ਕਾਲਜ ਦੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ।
ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਵਿਦਿਆਰਥੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਦੀਆਂ ਦੋਵੇਂ ਲੱਤਾਂ ਟੁੱਟ ਚੁੱਕੀਆਂ ਹਨ। ਵਿਦਿਆਰਥੀ ਨੂੰ ਆਈਸੀਯੂ ਵਿਚ ਭਰਤੀ ਕਰਵਾਇਆ ਗਿਆ ਹੈ। ਵਿਦਿਆਰਥੀ ਦੀ ਪਛਾਣ ਸ਼ੇਖਰ ਰਤਨ ਵਜੋਂ ਹੋਈ ਹੈ ਜੋ ਕਿ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਘਟਨਾ ਦੀ ਸੂਚਨਾ ਮੈਡੀਕਲ ਕਾਲਜ ਵੱਲੋਂ MBBS ਦੇ ਵਿਦਿਆਰਥੀ ਸ਼ੇਖਰ ਦੇ ਰਿਸ਼ਤੇਦਾਰਾਂ ਨੂੰ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਫਰੀਦਕੋਟ ਪੁੱਜਣ ਤੋਂ ਬਾਅਦ ਹੀ ਸਭ ਕੁਝ ਸਪੱਸ਼ਟ ਹੋ ਸਕੇਗਾ। ਉਂਝ ਬਾਬਾ ਫਰੀਦ ਯੂਨੀਵਰਸਿਟੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਯਕਸ਼ਪਾਲ ਸਿੰਘ ਨੇ ਦੱਸਿਆ ਕਿ ਇੱਥੇ ਐੱਮ.ਬੀ.ਬੀ.ਐੱਸ. ਅਤੇ ਐੱਮ.ਡੀ. ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਭਾਰੀ ਦਬਾਅ ਹੇਠ ਹਨ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਸ਼ੇਖਰ ਨੇ ਫਰੀਦਕੋਟ ਸ਼ਹਿਰ ਦੇ ਜਾਨੀਆ ਇਲਾਕੇ ‘ਚ ਇਕ ਪ੍ਰਾਈਵੇਟ ਪੀਜੀ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।