ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਹੁਣ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਜ਼ਾਦੀ ਸੰਗਰਾਮ ਵਿਚ 80 ਫੀਸਦੀ ਤੋਂ ਵਧ ਪੰਜਾਬੀਆਂ ਨੇ ਕੁਰਬਾਨੀ ਦਿੱਤੀ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਰਹੱਦ ਦੀ ਰੱਖਿਆ ਕਰਦੇ ਹੋਏ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਮੌਕੇ ‘ਤੇ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਸੁਤੰਤਰਤਾ ਸੈਨਾਨੀਆਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਆਉਣ ਵਾਲੀਆਂ ਪੀੜੀਆਂ ਉਨ੍ਹਾਂ ਬਾਰੇ ਜਾਣ ਸਕਣ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਿਨ੍ਹਾਂ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ ‘ਤੇ ਰੱਖੇ ਜਾਣਗੇ, ਉਨ੍ਹਾਂ ਲਈ ਪਿੰਡ ਦੀ ਪੰਚਾਇਤ ਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਪ੍ਰਸਤਾਵ ਪਾਸ ਕਰਕੇ ਸ਼ਹੀਦ, ਸੁਤੰਤਰਤਾ ਸੈਨਾਨੀ ਸਬੰਧੀ ਜੀਵਨੀ ਨੋਟ ਤੇ ਸਰਕਾਰ ਵੱਲੋਂ ਉਸ ਦੀ ਸ਼ਹਾਦਤ ਸਬੰਧੀ ਦਿੱਤੇ ਤਮਗੇ ਬਾਰੇ ਸੂਚਨਾ ਸਕੂਲ ਪ੍ਰਿੰਸੀਪਲ ਤੋਂ ਅਗਲੇ ਇਕ ਮਹੀਨੇ ਵਿਚ ਸਟੇਟ ਹੈੱਡ ਕੁਆਰਟਰ ਨੂੰ ਭੇਜੀ ਜਾਵੇਗੀ।