ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਕਈ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਭਾਗ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਦੀ ਸਰਕਾਰ ਜਨਤਾ ਦੀ ਭਲਾਈ ਲਈ ਬਣੀ ਹੈ ਅਤੇ ਹਮੇਸ਼ਾ ਇਸ ਮਕਸਦ ‘ਤੇ ਕਾਇਮ ਰਹੇਗੀ।
ਦੱਸ ਦੇਈਏ ਕਿ ਸੱਤਾ ਵਿਚ ਆਉਂਦੀਆਂ ਹੀ ਮਾਨ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਪੂਰੀ ਤਰ੍ਹਾਂ ਸਰਗਰਮ ਹਨ ਤੇ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਲਗਾਤਾਰ ਗੈਰ-ਕਾਨੂੰਨੀ ਕਾਰਵਾਈਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਮਾਨ ਸਰਕਾਰ ਦਾ ਟੀਚਾ ਹੈ ਕਿ ਜਿਨ੍ਹਾਂ ਲੋਕਾਂ ਨੇ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕੀਤਾ ਹੋਇਆ ਹੈ, ਉਸ ਨੂੰ ਜਲਦ ਤੋਂ ਜਲਦ ਛੁਡਾਇਆ ਜਾਵੇ।
ਪੰਚਾਇਤ ਮੰਤਰੀ ਧਾਲੀਵਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਿਨਾਂ ਕਿਸੇ ਜਾਤੀ ਜਾਂ ਧਾਰਮਿਕ ਭੇਦਭਾਵ ਦੇ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: